6.6 C
Toronto
Monday, October 19, 2026
spot_img
Homeਪੰਜਾਬਸੁਨੀਲ ਜਾਖੜ ਨੇ ਅਕਾਲੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ

ਸੁਨੀਲ ਜਾਖੜ ਨੇ ਅਕਾਲੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ

ਸੁਨੀਲ ਜਾਖੜ ਨੇ ਅਕਾਲੀਆਂ ਨੂੰ ਸੁਣਾਈਆਂ ਖਰੀਆਂ ਖਰੀਆਂਸੁਖਬੀਰ ਬਾਦਲ ਅਤੇ ਮਜੀਠੀਆ ਦੀ ਪਾਕਿ ‘ਚ ਗੋਲਗੱਪੇ ਖਾਂਦਿਆਂ ਦੀ ਦਿਖਾਈ ਫੋਟੋ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰਕੇ ਅਕਾਲੀਆਂ ਨੂੰ ਖਰੀਆਂ ਖਰੀਆਂ ਸੁਣਾਈਆਂ। ਜਾਖੜ ਨੇ ਸੁਖਬੀਰ ਤੇ ਮਜੀਠੀਆ ਦੀ ਇਕ ਅਜਿਹੀ ਤਸਵੀਰ ਵੀ ਮੀਡੀਆ ਸਾਹਮਣੇ ਪੇਸ਼ ਕੀਤੀ ਜੋ ਪਾਕਿਸਤਾਨ ਜਾਣ ਸਮੇਂ ਦੀ ਹੈ। ਜਾਖੜ ਨੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਗੱਲ ਕਰਦਿਆਂ ਅਕਾਲੀ ਦਲ ਦੀ ਆਲੋਚਨਾ ਕੀਤੀ ਅਤੇ ਨਵਜੋਤ ਸਿੱਧੂ ਦੀਆਂ ਤਾਰੀਫਾਂ ਕੀਤੀਆਂ। ਉਨ੍ਹਾਂ ਨੇ ਦੋ ਫੋਟੋਆਂ ਦਿਖਾਈਆਂ, ਇਕ ਫੋਟੋ ਵਿਚ ਤਾਂ ਸੁਖਬੀਰ ਬਾਦਲ ਤੇ ਮਜੀਠੀਆ ਗੋਲਗੱਪੇ ਖਾਂਦੇ ਨਜ਼ਰ ਆ ਰਹੇ ਹਨ ਤੇ ਦੂਜੀ ਤਸਵੀਰ ਵਿਚ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਕਸ਼ਮੀਰੀ ਸ਼ਾਲ ਦਿੰਦੇ ਦਿਖਾਈ ਦੇ ਰਹੇ ਹਨ। ਜਾਖੜ ਨੇ ਕਿਹਾ ਕਿ ਲੋਕਾਂ ਨੇ ਤਾਂ ਅਕਾਲੀਆਂ ਨੂੰ ਸਬਕ ਸਿੱਖਾ ਦਿੱਤਾ ਪਰ ਆਕੜ ਅਜੇ ਵੀ ਨਹੀ ਗਈ।

RELATED ARTICLES
POPULAR POSTS