0.1 C
Toronto
Thursday, December 18, 2025
spot_img
Homeਪੰਜਾਬਬਲਵਿੰਦਰ ਭੂੰਦੜ ਨੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸੇਵਾ ਕੀਤੀ ਸ਼ੁਰੂ

ਬਲਵਿੰਦਰ ਭੂੰਦੜ ਨੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸੇਵਾ ਕੀਤੀ ਸ਼ੁਰੂ

ਪ੍ਰਕਾਸ਼ ਸਿੰਘ ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿ ਕੇ ਵਿਵਾਦਾਂ ‘ਚ ਘਿਰੇ ਸਨ ਭੂੰਦੜ
ਤਲਵੰਡੀ ਸਾਬੋ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ 3 ਦਿਨ ਦੀ ਧਾਰਮਿਕ ਸੇਵਾ ਲੰਘੇ ਕੱਲ੍ਹ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸ਼ੁਰੂ ਕਰ ਦਿੱਤੀ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਅਬੋਹਰ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਗਈ ਪੋਲ ਖੋਲ੍ਹ ਰੈਲੀ ਵਿਚ ਪ੍ਰਕਾਸ਼ ਸਿੰਘ ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿ ਕੇ ਭੂੰਦੜ ਵਿਵਾਦਾਂ ਵਿਚ ਘਿਰ ਗਏ ਸਨ। ਭੂੰਦੜ ਦਾ ਸਿੱਖ ਜਥੇਬੰਦੀਆਂ ਨੇ ਡਟ ਕੇ ਵਿਰੋਧ ਸ਼ੁਰੂ ਕਰ ਦਿੱਤਾ ਸੀ। ਜਿਸ ਨੂੰ ਦੇਖਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭੂੰਦੜ ਨੂੰ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਸੀ ਅਤੇ ਪੰਜ ਪਿਆਰਿਆਂ ਦੀ ਹਾਜ਼ਰੀ ਵਿਚ ਤਿੰਨ ਦਿਨ ਦੀ ਤਨਖਾਹ ਲਗਾਈ ਸੀ। ਇਸੇ ਤਹਿਤ ਭੂੰਦੜ ਨੇ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋ ਕੇ ਸਭ ਤੋਂ ਪਹਿਲਾਂ ਕੀਰਤਨ ਸੁਣਿਆ, ਲੰਗਰ ਅਤੇ ਭਾਂਡਿਆਂ ਦੀ ਸੇਵਾ ਕੀਤੀ। ਉਹ 1100 ਰੁਪਏ ਦੀ ਦੇਗ ਕਰਵਾ ਕੇ ਅਤੇ 11 ਜਪੁਜੀ ਸਾਹਿਬ ਦੇ ਪਾਠ ਕਰਕੇ ਸੇਵਾ ਦੀ ਸਮਾਪਤੀ ਕਰਨਗੇ।

RELATED ARTICLES
POPULAR POSTS