Breaking News
Home / ਪੰਜਾਬ / ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਧੂ ਨੂੰ ਹੱਦ ‘ਚ ਰਹਿਣ ਦੀ ਦਿੱਤੀ ਸਲਾਹ

ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਧੂ ਨੂੰ ਹੱਦ ‘ਚ ਰਹਿਣ ਦੀ ਦਿੱਤੀ ਸਲਾਹ

ਕਿਹਾ, ਅੰਤਰਰਾਸ਼ਟਰੀ ਮੁੱਦਿਆਂ ਤੋਂ ਦੂਰ ਰਹਿਣ ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪਾਕਿਸਤਾਨ ਨਾਲ ਦੋਸਤਾਨਾ ਸਬੰਧ ਦਿਖਾਉਣ ਵਾਲੇ ਨਵਜੋਤ ਸਿੰਘ ਸਿੱਧੂ ਨੂੰ ਹੱਦ ਵਿਚ ਰਹਿਣ ਦੀ ਸਲਾਹ ਦਿੱਤੀ ਹੈ। ਬਾਜਵਾ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਆਪਣੀ ਹੱਦ ਤੋਂ ਬਾਹਰ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੇ ਪੰਜਾਬ ਤੱਕ ਹੀ ਸੀਮਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੁੱਦੇ ਉਨ੍ਹਾਂ ਦੇ ਪੱਧਰ ਦੇ ਨਹੀਂ, ਉਨ੍ਹਾਂ ਵਿਚ ਉਹ ਦਖਲਅੰਦਾਜ਼ੀ ਕਰਨ ਵਿਚ ਕਿਉਂ ਲੱਗੇ ਹੋਏ ਹਨ। ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਅੰਤਰਰਾਸ਼ਟਰੀ ਮੁੱਦਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੌਂਪੀ ਹੈ, ਉਸ ਵੱਲ ਧਿਆਨ ਦੇਣਾ ਚਾਹੀਦਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਕਈ ਮਾਮਲਿਆਂ ‘ਤੇ ਤ੍ਰਿਪਤ ਰਾਜਿੰਦਰ ਬਾਜਵਾ ਅਤੇ ਨਵਜੋਤ ਸਿੱਧੂ ਵਿਚਕਾਰ ਅਣ-ਬਣ ਦੀਆਂ ਖਬਰਾਂ ਆਈਆਂ ਸਨ।

Check Also

ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ

ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …