ਰਾਹੁਲ ਗਾਂਧੀ ਨੇ ਮੋਦੀ ਨੂੰ ਦੱਸਿਆ ਚੋਰਾਂ ਦਾ ਸਰਗਣਾ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਫੇਲ ਸੌਦੇ ਦਾ ਵਿਵਾਦ ਦਿਨੋਂ-ਦਿਨ ਹੋਰ ਭਖਦਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਕਾਂਗਰਸ ਨੇ ਹੁਣ ਕੇਂਦਰੀ ਵਿਜੀਲੈਂਸ ਕਮਿਸ਼ਨ ਨੂੰੰ ਮੈਮੋਰੰਡਮ ਸੌਂਪ ਕੇ ਰਾਫੇਲ ਸੌਦੇ ਦੀ ਜਾਂਚ ਲਈ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਇਸ ਨਾਲ ਸਬੰਧਤ ਸਾਰੇ ਦਸਤਾਵੇਜ਼ ਵੀ ਜ਼ਬਤ ਕਰਨ ਦੀ ਮੰਗ ਕੀਤੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ‘ਤੇ ਨਿਸ਼ਾਨਾ ਲਗਾਉਂਦੇ ਹੋਏ ਮੋਦੀ ਨੂੰ ਚੋਰਾਂ ਦਾ ਸਰਗਣਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਅਨਿਲ ਅੰਬਾਨੀ ਕੋਲੋਂ ਚੋਰੀ ਕਰਵਾਈ। ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਫਰਾਂਸ ਦੇ ਰਾਸ਼ਟਰਪਤੀ ਵਿਚਕਾਰ ਗੰਢਤੁੱਪ ਹੈ। ਜੇਤਲੀ ਨੇ ਕਿਹਾ ਕਿ ਰਾਫੇਲ ਡੀਲ ਰੱਦ ਨਹੀਂ ਹੋ ਸਕਦੀ।
ਧਿਆਨ ਰਹੇ ਕਿ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫਰਾਂਸਵਾ ਓਲਾਂਦ ਦੇ ਬਿਆਨ ਤੋਂ ਬਾਅਦ ਹੀ ਕਾਂਗਰਸ ਕੇਂਦਰ ਸਰਕਾਰ ‘ਤੇ ਹਮਲਾਵਰ ਹੋਈ ਹੈ। ਓਲਾਂਦ ਨੇ ਰਾਫੇਲ ਸੌਦੇ ਸਬੰਧੀ ਬਿਆਨ ਦਿੱਤਾ ਸੀ ਕਿ ਆਫਸੈਟ ਭਾਈਵਾਲ ਚੁਣਨ ਲਈ ਉਨ੍ਹਾਂ ਕੋਲ ਹੋਰ ਕੋਈ ਆਪਸ਼ਨ ਨਹੀਂ ਸੀ ਕਿਉਂਕਿ ਉਨ੍ਹਾਂ ਨੂੰ ਕੇਵਲ ਇੱਕ ਹੀ ਬਦਲ ਦਿੱਤਾ ਗਿਆ ਸੀ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …