ਮੀਂਹ ਕਾਰਨ ਜਨ ਜੀਵਨ ਪ੍ਰਭਾਵਿਤ
ਸ਼ਿਮਲਾ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਵਿਚ ਅੱਜ ਦੁਪਹਿਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਇਸ ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਜ਼ਿਕਰਯੋਗ ਹੈ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਜਨ-ਜੀਵਨ ਪਹਿਲਾਂ ਹੀ ਠੱਪ ਹੋ ਚੁੱਕਾ ਹੈ ਅਤੇ ਕਰੋੜਾਂ ਰੁਪਏ ਦੀ ਸੰਪਤੀ ਦਾ ਨੁਕਸਾਨ ਵੀ ਹੋ ਗਿਆ ਹੈ। ਭਾਰੀ ਮੀਂਹ ਦੇ ਚੱਲਦਿਆਂ ਹਿਮਾਚਲ ਪ੍ਰਦੇਸ਼ ਵਿਚ ਵੀ 126 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਪੰਜ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …