ਫਸਲਾਂ ਦਾ ਹੋਣ ਲੱਗਾ ਖਰਾਬਾ, ਕਈ ਘਰ ਡਿੱਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਹੁਣ ਲੋਕਾਂ ਦਾ ਨੁਕਸਾਨ ਹੋਣਾ ਸ਼ੁਰੂ ਹੋ ਗਿਆ ਹੈ। ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਨੇੜਲੇ ਪਿੰਡਾਂ ਵਿਚ ਕਈ ਘਰ ਡਿੱਗ ਪਏ ਅਤੇ ਲੋਕਾਂ ਨੂੰ ਧਰਮਸ਼ਾਲਾ ਵਿਚ ਸ਼ਰਣ ਲੈਣੀ ਪੈ ਰਹੀ ਹੈ। ਅਜਨਾਲਾ ਨੇ ਪਿੰਡ ਉੱਗਰ ਔਲਖ ਵਿਚ ਵੀ ਗਰੀਬ ਪਰਿਵਾਰ ਦੇ ਕਮਰਿਆਂ ਦੀਆਂ ਛੱਤਾਂ ਡਿੱਗ ਗਈਆਂ, ਜਿਸ ਕਾਰਨ ਪਤੀ-ਪਤਨੀ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦਾ ਸਾਰਾ ਸਮਾਨ ਵੀ ਮਲਬੇ ਹੇਠ ਦੱਬ ਗਿਆ। ਮੀਂਹ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਕਿਸਾਨਾਂ ਦੀ ਝੋਨੇ ਦੀ ਪੱਕੀ ਫਸਲ ਵਿਛਾ ਦਿੱਤੀ ਅਤੇ ਸਾਉਣੀ ਦੀਆਂ ਹੋਰ ਫ਼ਸਲਾਂ ਕਪਾਹ, ਮੱਕੀ ਤੇ ਗੰਨਾ ਆਦਿ ਨੂੰ ਨੁਕਸਾਨ ਪਹੁੰਚਿਆ ਹੈ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …