ਭਲਕੇ ਲਈ ਸਕੂਲ ਬੰਦ, ਫੌਜ ਨੂੰ ਵੀ ਤਿਆਰ ਬਰ ਤਿਆਰ ਰਹਿਣ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਪਿਛਲੇ 3 ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਸੂਬੇ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਅਤੇ ਫੌਜ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੜ੍ਹਾਂ ਦੇ ਖਤਰੇ ਨੂੰ ਧਿਆਨ ਵਿਚ ਰੱਖਦਿਆਂ ਅੱਜ ਉੱਚ ਅਧਿਕਾਰੀਆਂ ਨਾਲ ਅਮਰਜੈਂਸੀ ਮੀਟਿੰਗ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਕਰਨ ਲਈ ਆਖਿਆ ਹੈ। ਪੰਜਾਬ ਸਰਕਾਰ ਨੇ ਭਾਰੀ ਮੀਂਹ ਨੂੰ ਦੇਖਦਿਆਂ ਭਲਕੇ 25 ਸਤੰਬਰ ਨੂੰ ਸੂਬੇ ਦੇ ਸਾਰੇ ਵਿਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਭਾਰੀ ਮੀਂਹ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿਚ 7 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ।
ਉਧਰ ਦੂਜੇ ਪਾਸੇ ਮੌਸਮ ਵਿਭਾਗ ਵਲੋਂ ਅਗਲੇ ਦੋ ਦਿਨ ਹੋਰ ਤੇਜ਼ ਮੀਂਹ ਪੈਣ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਅੰਦਰ ਵਗਦੇ ਤਿੰਨ ਦਰਿਆਵਾਂ ਦੇ ਨਾਲ ਲੱਗਦੇ ਖੇਤਰਾਂ ਵਿਚ ਰਹਿੰਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਸਬੰਧਿਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਮਾਤਰਾ ਵਿਚ ਕਿਸ਼ਤੀਆਂ ਦੀ ਵਿਵਸਥਾ ਕਰਨ ਲਈ ਵੀ ਕਿਹਾ ਗਿਆ ਹੈ।ઠ
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …