18 C
Toronto
Sunday, September 6, 2026
spot_img
Homeਪੰਜਾਬਨਸ਼ੇ ਕਾਰਨ ਨਵ ਵਿਆਹੇ ਨੌਜਵਾਨ ਦੀ ਮੌਤ

ਨਸ਼ੇ ਕਾਰਨ ਨਵ ਵਿਆਹੇ ਨੌਜਵਾਨ ਦੀ ਮੌਤ

ਇਕ ਹਫਤਾ ਪਹਿਲਾਂ ਹੀ ਨੌਜਵਾਨ ਦਾ ਹੋਇਆ ਸੀ ਵਿਆਹ
ਫਿਰੋਜ਼ਪੁਰ/ਬਿਊਰੋ ਨਿਊਜ਼
ਫਿਰੋਜ਼ਪੁਰ ਦੇ ਥਾਣਾ ਘੱਲ ਖੁਰਦ ਅਧੀਨ ਪੈਂਦੇ ਪਿੰਡ ਸ਼ਹਿਜ਼ਾਦੀ ਵਿਖੇ ਇੱਕ ਨਵ ਵਿਆਹੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ 21 ਸਾਲਾ ਬੂਟਾ ਸਿੰਘ ਦੇ ਪਿਤਾ ਬਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਦਾ ਇੱਕ ਹਫ਼ਤਾ ਪਹਿਲਾਂ ਹੀ ਵਿਆਹ ਹੋਇਆ ਸੀ। ਉਨ੍ਹਾਂ ਦੱਸਿਆ ਕਿ ਲੰਘੀ ਸ਼ਾਮ ਉਨ੍ਹਾਂ ਨੂੰ ਬੂਟਾ ਸਿੰਘ ਨਸ਼ੇ ਕਾਰਨ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ, ਜਿਸ ਮਗਰੋਂ ਉਸ ਨੂੰ ਹਸਪਤਾਲ ‘ਚ ਲਿਜਾਇਆ ਗਿਆ ਪਰ ਇੱਥੇ ਪੁੱਜਦਿਆਂ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

RELATED ARTICLES
POPULAR POSTS