Breaking News
Home / ਪੰਜਾਬ / ਸ਼ਿਵ ਸੈਨਾ ਆਗੂ ਨਿਸ਼ਾਂਤ ਸ਼ਰਮਾ ‘ਤੇ ਰੋਪੜ ਦੀ ਜੇਲ੍ਹ ‘ਚ ਹਮਲਾ

ਸ਼ਿਵ ਸੈਨਾ ਆਗੂ ਨਿਸ਼ਾਂਤ ਸ਼ਰਮਾ ‘ਤੇ ਰੋਪੜ ਦੀ ਜੇਲ੍ਹ ‘ਚ ਹਮਲਾ

ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਕਰਵਾਇਆ ਦਾਖਲ
ਰੂਪਨਗਰ,/ਬਿਊਰੋ ਨਿਊਜ਼
ਸ਼ਿਵ ਸੈਨਾ ਹਿੰਦੂ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ‘ਤੇ ਅੱਜ ਰੋਪੜ ਦੀ ਜੇਲ੍ਹ ਵਿਚ ਹਮਲਾ ਹੋ ਗਿਆ। ਨਿਸ਼ਾਂਤ ਸ਼ਰਮਾ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਧਿਆਨ ਰਹੇ ਕਿ ਨਿਸ਼ਾਂਤ ਸ਼ਰਮਾ ਨੂੰ ਅਦਾਲਤ ਨੇ ਠੱਗੀ ਦੇ ਮਾਮਲੇ ਵਿਚ 4 ਸਾਲ ਦੀ ਸਜ਼ਾ ਸੁਣਾਈ ਸੀ। ਨਿਸ਼ਾਤ ਸ਼ਰਮਾ ‘ਤੇ ਅਖਬਾਰ ਵਿਚ ਇਸ਼ਤਿਹਾਰ ਦੇ ਕੇ ਲੋਕਾਂ ਨੂੰ ਸਸਤੀਆਂ ਗੱਡੀਆਂ ਵੇਚਣ ਦੇ ਝਾਂਸੇ ਦੇ ਕੇ ਠੱਗੀ ਮਾਰਨ ਦੇ ਦੋਸ਼ ਹੈ। ਜਾਣਕਾਰੀ ਮੁਤਾਬਕ ਆਰਐਸਐਸ ਆਗੂ ਰਵਿੰਦਰ ਗੋਸਾਈਂ ਦੇ ਕਤਲ ਕੇਸ ਵਿੱਚ ਨਜ਼ਰਬੰਦ ਰਮਨਦੀਪ ਸਿੰਘ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਸ਼ਰਮਾ ‘ਤੇ ਹਮਲਾ ਕੀਤਾ। ਨਿਸ਼ਾਂਤ ਸ਼ਰਮਾ ਨੂੰ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸ਼ਰਮਾ ਕਈ ਵਿਵਾਦਾਂ ਕਰਕੇ ਸੁਰਖ਼ੀਆਂ ਵਿੱਚ ਰਹਿ ਚੁੱਕਾ ਹੈ।

Check Also

ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ

ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …