Breaking News
Home / ਪੰਜਾਬ / ਫੌਜੀ ਜਵਾਨ ਸੰਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ

ਫੌਜੀ ਜਵਾਨ ਸੰਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ

ਤਿੰਨ ਅੱਤਵਾਦੀਆਂ ਨੂੰ ਮਾਰ ਕੇ ਸ਼ਹੀਦ ਹੋਇਆ ਸੀ ਸੰਦੀਪ
ਗੁਰਦਾਸਪੁਰ/ਬਿਊਰੋ ਨਿਊਜ਼
ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੋਟਲਾ ਖੁਰਦ ਦਾ ਰਹਿਣ ਵਾਲਾ ਫੌਜੀ ਜਵਾਨ ਸੰਦੀਪ ਸਿੰਘ ਸ੍ਰੀਨਗਰ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਲੰਘੇ ਕੱਲ੍ਹ ਸ਼ਹੀਦ ਹੋ ਗਿਆ ਸੀ, ਉਸਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਧਿਆਨ ਰਹੇ ਕਿ ਸੰਦੀਪ ਸਿੰਘ ਨੇ ਸ਼ਹੀਦ ਹੋਣ ਤੋਂ ਪਹਿਲਾਂ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ। ਅੱਜ ਬਾਅਦ ਦੁਪਹਿਰ ਸੰਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਉਸ ਦੇ ਪਿੰਡ ਲਿਆਂਦਾ ਗਿਆ। ਇਸ ਮੌਕੇ ਸ਼ਹੀਦ ਦੀ ਅੰਤਿਮ ਯਾਤਰਾ ‘ਚ ਵੱਡੀ ਗਿਣਤੀ ਇਲਾਕੇ ਦੇ ਲੋਕ, ਪ੍ਰਸ਼ਾਸ਼ਨਿਕ ਅਧਿਕਾਰੀ ਤੇ ਸਿਆਸਤਦਾਨ ਪਹੁੰਚੇ। ਸ਼ਹੀਦ ਸੰਦੀਪ ਸਿੰਘ ਦੇ ਭਰਾ ਤੇ ਰਿਸ਼ਤੇਦਾਰਾਂ ਦਾ ਕਹਿਣਾ ਸੀ ਕਿ ਸੰਦੀਪ ਪਿਛਲੇ ਸਾਲ ਭਾਰਤੀ ਫੌਜ ਵੱਲੋਂ ਪਾਕਿਸਤਾਨ ‘ਤੇ ਕੀਤੀ ਗਈ ਸਰਜੀਕਲ ਸਟ੍ਰਾਈਕ ਕਰਨ ਵਾਲੇ ਫ਼ੌਜੀਆਂ ਵਿਚ ਵੀ ਸ਼ਾਮਲ ਸੀ। ਸ਼ਹੀਦ ਆਪਣੇ ਪਿੱਛੇ ਪਤਨੀ ਗੁਰਪ੍ਰੀਤ ਕੌਰ, 5 ਸਾਲ ਦਾ ਇਕਲੌਤਾ ਪੁੱਤਰ ਤੇ ਮਾਤਾ-ਪਿਤਾ ਨੂੰ ਛੱਡ ਗਿਆ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ

ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …