ਸ੍ਰੀ ਮੁਕਤਸਰ ਸਾਹਿਬ : “ਆਮ ਆਦਮੀ ਪਾਰਟੀ ਤੇ ਕਾਂਗਰਸ ਦੋਵੇਂ ਰਲ ਕੇ ਪੰਜਾਬ ਨੂੰ ਮਾਰੂਥਲ ਬਣਾਉਣ ਦੀਆਂ ਸਾਜ਼ਿਸਾਂ ਰਚ ਰਹੇ ਹਨ।” ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂਨੂੰ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਸੂਬੇ ਦੇ ਵਿਕਾਸ ਤੇ ਲੋਕਾਂ ਦੀ ਖੁਸ਼ਹਾਲੀ ਦੀਆਂ ਦੁਸ਼ਮਣ ਹਨਜਿਸ ਕਾਰਨ ਇਹ ਲਗਾਤਾਰ ਪੰਜਾਬ ਤੋਂ ਉਸ ਦਾ ਪਾਣੀ ਖੋਹਣ ਲਈ ਵਿਉਂਤਾਂ ਰਚ ਰਹੀਆਂ ਹਨ। ਉਨ੍ਹਾਂ ਲੋਕਾਂਨੂੰ ਸੁਚੇਤ ਕੀਤਾ ਕਿਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਬਚਾਉਣ ਲਈ ਸਾਰਿਆਂਨੂੰ ਮਿਲ ਕੇ ਸੰਘਰਸ਼ ਵਿੱਢਣਾ ਪਵੇਗਾ ਤਾਂ ਜੋ ਕੋਈ ਵੀ ਸੂਬੇ ਦਾਪਾਣੀ ਖੋਹ ਨਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੀ ਕਾਂਗਰਸ ਵਾਂਗ ਪੰਜਾਬ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਜਾਂ ਇਸ ਦੇ ਲੋਕਾਂ ਨਾਲ ਕੋਈ ਲਗਾਅ ਨਹੀਂ ਹੈ ਤੇ ਉਨ੍ਹਾਂ ਦੀ ਇੱਕੋ ਇੱਕ ਮਨਸ਼ਾ ਸੂਬੇ ਦੀ ਸੱਤਾ ਹਾਸਲ ਕਰਨੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …