ਬਣਾਈ ਪੰਜ ਮੈਂਬਰੀ ਕਮੇਟੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਬਾਗੀ ਹੋਏ ਖਹਿਰਾ ਧੜੇ ਵੱਲੋਂ ਹਾਈਕਮਾਨ ਨਾਲ ਗੱਲਬਾਤ ਕਰਨ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪਾਰਟੀ ਦੀ ਹਾਈਕਮਾਨ ਨਾਲ ਗੱਲਬਾਤ ਕਰਨ ਲਈ ਖਹਿਰਾ ਗਰੁੱਪ ਨੇ ਪੰਜ ਮੈਂਬਰੀ ਕਮੇਟੀ ਬਣਾਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਭਾਵੇਂ ‘ਆਪ’ ਦੀ ਕੇਂਦਰੀ ਹਾਈਕਮਾਨ ਵੱਲੋਂ ਉਨ੍ਹਾਂ ਦੇ ਧੜੇ ਨੂੰ ਗੱਲਬਾਤ ਕਰਨ ਦਾ ਸੱਦਾ ਨਹੀਂ ਦਿੱਤਾ ਗਿਆ ਪਰ ਫਿਰ ਵੀ ਉਹ ਗੱਲਬਾਤ ਤੋਂ ਨਹੀਂ ਭੱਜਦੇ। ਜੇਕਰ ਪਾਰਟੀ ਦੀ ਕੇਂਦਰੀ ਹਾਈਕਮਾਨ ਚਾਹੇ ਤਾਂ ਉਹ ਪੰਜ ਮੈਂਬਰੀ ਕਮੇਟੀ ਨਾਲ ਗੱਲਬਾਤ ਕਰ ਸਕਦੀ ਹੈ। ਇਸ ਕਮੇਟੀ ਵਿੱਚ ਕੰਵਰ ਸੰਧੂ, ਨਾਜਰ ਸਿੰਘ ਮਾਨਸ਼ਾਹੀਆ, ਮਾਸਟਰ ਬਲਦੇਵ ਸਿੰਘ, ਜਗਦੇਵ ਸਿੰਘ ਕਮਾਲੂ ਅਤੇ ਸੁਰੇਸ਼ ਕੁਮਾਰ ਨੂੰ ਸ਼ਾਮਿਲ ਕੀਤਾ ਗਿਆ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …