ਸੁਪਰੀਮ ਕੋਰਟ ਨੇ ਦਿੱਤੀ ਹਰੀ ਝੰਡੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ਵਾਂਗ ਹੁਣ ਸੁਪਰੀਮ ਕੋਰਟ ਅਤੇ ਹਾਈਕੋਰਟ ਸਮੇਤ ਸਾਰੀਆਂ ਅਦਾਲਤਾਂ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਅਦਾਲਤ ਨੇ ਕਾਰਵਾਈ ਦੇ ਸਿੱਧੇ ਪ੍ਰਸਾਰਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਲੋਕਾਂ ਨੂੰ ਅਦਾਲਤ ਆਉਣ ਦੀ ਜ਼ਰੂਰਤ ਨਹੀਂ ਪਵੇਗੀ। ਅਦਾਲਤੀ ਕਾਰਵਾਈ ਦੇ ਸਿੱਧੇ ਪ੍ਰਸਾਰਣ ਦੀ ਸ਼ਰੂਆਤ ਸੁਪਰੀਮ ਕੋਰਟ ਤੋਂ ਹੀ ਹੋਵੇਗੀ। ਇਸ ਲਈ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤਾਂ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਨਿਆਇਕ ਪ੍ਰਣਾਲੀ ਵਿਚ ਪਾਦਰਸ਼ਤਾ ਲਿਆਏਗਾ ਅਤੇ ਲੰਬੇ ਸਮੇ ਤੋਂ ਇਸਦੀ ਜਰੂਰਤ ਮਹਿਸੂਸ ਕੀਤੀ ਜਾ ਰਹੀ ਸੀ। ਸਿੱਧਾ ਪ੍ਰਸਾਰਣ ਹੋਣ ਤੋਂ ਬਾਅਦ ਅਦਾਲਤ ਦੀ ਪੂਰੀ ਕਾਰਵਾਈ ਜਨਤਾ ਘਰ ਬੈਠ ਕੇ ਦੇਖ ਸਕਦੀ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …