ਅਜਨਾਲਾ/ਬਿਊਰੋ ਨਿਊਜ਼
ਲੰਘੇ ਦਿਨ ਰਾਵੀ ਦਰਿਆ ਵਿਚ ਰੁੜ੍ਹੇ ਅਜਨਾਲਾ ਨੇੜਲੇ ਪਿੰਡ ਘੋਨੇਵਾਲਾ ਦੇ ਕਿਸਾਨ ਬਲਵਿੰਦਰ ਸਿੰਘ ਦੀ ਲਾਸ਼ ਪਾਕਿਸਤਾਨ ਪਹੰਚ ਗਈ। ਹੁਣ ਪਾਕਿ ਰੇਂਜਰਾਂ ਨੇ ਬਲਵਿੰਦਰ ਸਿੰਘ ਦੀ ਲਾਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਾਕਿ ਰੇਂਜਰਾਂ ਨੇ ਪਹਿਲਾਂ ਕਿਸਾਨ ਦੀ ਲਾਸ਼ ਸਰਹੱਦ ਰਾਹੀਂ ਦੇਣ ਦੀ ਗੱਲ ਕਹੀ ਹੈ ਪਰ ਹੁਣ ਉਨ੍ਹਾਂ ਨੇ ਇਸ ਤੋਂ ਵੀ ਇਨਕਾਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਸਰਹੱਦ ਦੇ ਨਾਲ ਲੱਗਦੇ ਪਿੰਡ ਘੋਨੇਵਾਲਾ ਦੇ ਨੇੜਿਓਂ ਲੰਘਦੇ ਰਾਵੀ ਦਰਿਆ ਵਿਚ ਭਾਰੀ ਬਰਸਾਤ ਹੋਣ ਕਾਰਨ ਪਾਣੀ ਦਾ ਵਹਾਅ ਤੇਜ਼ ਹੋਣ ਕਰਕੇ ਉਕਤ ਕਿਸਾਨ ਪਾਣੀ ਵਿਚ ਰੁੜ ਗਿਆ ਸੀ। ਬਲਵਿੰਦਰ ਸਿੰਘ ਦੀ ਲਾਸ਼ ਨੂੰ ਪਾਕਿਸਤਾਨੀ ਰੇਂਜਰਾਂ ਨੇ ਨਦੀ ਵਿਚੋਂ ਬਰਾਮਦ ਕੀਤਾ ਹੈ।
Check Also
ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …