ਕਿਹਾ, ਹਰੇਕ ਪਿੰਡ ਵਿਚ ਲਗਾਓ 550 ਪੌਦੇ
ਫਾਜ਼ਿਲਕਾ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ। ਉਨ੍ਹਾਂ 30 ਸਤੰਬਰ 2018 ਤੋਂ ਲੈ ਕੇ 30 ਸਤੰਬਰ 2019 ਤੱਕ ਪੂਰਾ ਸਾਲ ਪੌਦੇ ਲਗਾਕੇ ਪੰਜਾਬ ਦੀ ਆਬੋ ਹਵਾ ਵਿੱਚ ਸੁਧਾਰ ਕਰਨ ਦਾ ਸੁਨੇਹਾ ਦਿੱਤਾ ਹੈ। ਲੋਕ ਸੰਪਰਕ ਵਿਭਾਗ ਰਾਹੀਂ ਦਿੱਤੇ ਸੁਨੇਹੇ ਵਿਚ ਕੈਪਟਨ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਸਾਨੂੰ ਹਰੇਕ ਪਿੰਡ ਵਿਚ 550 ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਪੌਦੇ ਜੰਗਲਾਤ ਵਿਭਾਗ ਅਤੇ ਪੰਚਾਇਤ ਵਿਭਾਗ ਵਲੋਂ ਮੁਹੱਈਆ ਕਰਵਾਏ ਜਾਣਗੇ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …