0.1 C
Toronto
Tuesday, March 24, 2026
spot_img
Homeਪੰਜਾਬਝੂਠੇ ਪੁਲਿਸ ਮੁਕਾਬਲੇ ਦਾ ਮਾਮਲਾ

ਝੂਠੇ ਪੁਲਿਸ ਮੁਕਾਬਲੇ ਦਾ ਮਾਮਲਾ

ਦੋਸ਼ੀ ਪੁਲਿਸ ਅਫਸਰਾਂ ਨੂੰ 26 ਸਾਲਾਂ ਦੀ ਮਿਲੀ ਉਮਰ ਕੈਦ ਦੀ ਸਜ਼ਾ
ਮੁਹਾਲੀ/ਬਿਊਰੋ ਨਿਊਜ਼
ਸੀਬੀਆਈ ਦੀ ਅਦਾਲਤ ਨੇ ਪੰਜਾਬ ਪੁਲਿਸ ਦੇ ਦੋ ਅਫਸਰਾਂ ਰਘਬੀਰ ਸਿੰਘ ਅਤੇ ਦਾਰਾ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਮੁਲਜ਼ਮਾਂ ਨੂੰ ਇਹ ਸਜ਼ਾ ਸਾਲ 1992 ਵਿੱਚ ਇੱਕ ਨੌਜਵਾਨ ਦਾ ਨਕਲੀ ਪੁਲਿਸ ਮੁਕਾਬਲਾ ਦਰਸਾ ਕੇ ਕੀਤੀ ਗਈ ਹੱਤਿਆ ਦੇ ਦੋਸ਼ ਵਿੱਚ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਿਆਸ ਥਾਣੇ ਦੇ ਇਨ੍ਹਾਂ ਦੋਵਾਂ ਪੁਲਿਸ ਅਫਸਰਾਂ ਖਿਲਾਫ ਮੋਹਾਲੀ ਵਿਚਲੀ ਸੀਬੀਆਈ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ। ਜਿਸ ਅਧੀਨ 26 ਸਾਲਾਂ ਬਾਅਦ ਦੋਸ਼ੀਆਂ ਨੂੰ ਸੀਬੀਆਈ ਅਦਾਲਤ ਦੇ ਐਡੀਸ਼ਨਲ ਸੈਸ਼ਨ ਜੱਜ ਐੱਨ.ਐੱਸ. ਗਿੱਲ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।

RELATED ARTICLES
POPULAR POSTS