ਸ਼੍ਰੋਮਣੀ ਕਮੇਟੀ ਨੇ ਪੜਤਾਲ ਕਰਾਉਣ ਦੀ ਕੀਤੀ ਮੰਗ
ਅੰਮ੍ਰਿਤਸਰ : ਪਾਕਿਸਤਾਨ ਵਿੱਚ ਸਥਿਤ ਗੁਰਦਵਾਰਾ ਬਾਬੇ ਕੇ ਬੇਰ ਦੀਆਂ ਦੀਵਾਰਾਂ ‘ਤੇ ਕਲਮਾ ਲਿਖੇ ਜਾਣ ਦੀਆਂ ਖਬਰਾਂ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਭੜਕ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਗੁਰਦਵਾਰੇ ਦੀਆਂ ਕੰਧਾਂ ‘ਤੇ ਕਲਮਾ ਲਿਖੇ ਜਾਣ ਦੀ ਨਿੰਦਾ ਕਰਦਿਆਂ ਪਾਕਿਸਤਾਨ ਓਕਾਫ ਬੋਰਡ ਦੇ ਚੇਅਰਮੈਨ ਸਦੀਕ-ਉਲ-ਫਾਰੂਕ ਨੂੰ ਗੁਰਦੁਆਰਾ ਸਾਹਿਬ ਦੀ ਕੰਧ ‘ਤੇ ਕਲਮਾ ਲਿਖੇ ਜਾਣ ਦੀ ਪੜਤਾਲ ਕਰਵਾਉਣ ਦੀ ਮੰਗ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸਿਆਲਕੋਟ (ਪਾਕਿਸਤਾਨ) ਗੁਰਦੁਆਰਾ ਬਾਬੇ ਦੀ ਬੇਰ ਦੀਆਂ ਦੀਵਾਰਾਂ ‘ਤੇ ਬਣੇ ਗੁਰੂਆਂ ਦੇ ਕੰਧ ਚਿੱਤਰਾਂ ‘ਤੇ ਲਿਖੀਆਂ ਗੁਰਬਾਣੀ ਦੀਆਂ ਤੁਕਾਂ ਨੂੰ ਲੁਪਤ ਕਰਕੇ ਉਸ ਜਗ੍ਹਾ ਕਲਮਾ ਲਿਖਣਾ ਬਹੁਤ ਹੀ ਮੰਦਭਾਗਾ ਹੈ। ਆਉਣ ਵਾਲੀਆਂ ਪੀੜੀਆਂ ਲਈ ਗੁਰੂ ਸਾਹਿਬਾਨ ਦੇ ਚਿੱਤਰਾਂ ਨੂੰ ਸੰਭਾਲਣ ਦੀ ਜ਼ਰੂਰਤ ਸੀ ਪਰ ਉਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …