ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੀਂਹ ਕਾਰਨ ਬਿਆਸ ਦਰਿਆ ਦੀ ਮਾਰ ਹੇਠ ਆਏ ਹਲਕਾ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਵੀ ਲਿਆ। ਕੈਪਟਨ ਅਮਰਿੰਦਰ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਫਸਲਾਂ ਦੇ ਖਰਾਬੇ ਬਾਰੇ ਤੁਰੰਤ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ । ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਹੋਏ ਨੁਕਸਾਨ ਦਾ ਮੁਆਵਜ਼ਾ ਸਰਕਾਰ ਵੱਲੋਂ ਛੇਤੀ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਨਵਤੇਜ ਸਿੰਘ ਚੀਮਾ ਵਿਧਾਇਕ ਸੁਲਤਾਨਪੁਰ ਲੋਧੀ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ ਵੀ ਸਨ । ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਤਰਨਤਾਰਨ ਦੇ ਅਮਰਕੋਟ ਵਿਚ ਵੀ ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਭਿੱਖੀਵਿੰਡ ਨੇੜੇ ਡਰੇਨ ਵਿਚ ਰੁੜ੍ਹੇ 18 ਸਾਲਾ ਨੌਜਵਾਨ ਗੁਰਬੀਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਵੀ ਕੀਤੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …