ਪੁਲਸ ਦਾ ਕਹਿਣਾ ਹੈ ਕਿ ਸਾਡੇ ਲਈ ਲੋਕਾਂ ਦੀ ਸੁਰੱਖਿਆ ਵੱਡੀ ਜ਼ਿੰਮੇਵਾਰੀ ਹੈ। ਅਸੀਂ ਅਜਿਹੀ ਹੁੱਲੜਬਾਜ਼ੀ ਨੂੰ ਨੱਥ ਪਾਉਣ ਲਈ ਆਪਣੇ ਵਲੋਂ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਜ਼ਿਕਰਯੋਗ ਹੈ ਕਿ ਮਾਪੇ ਆਪਣੇ ਬੱਚਿਆਂ ਨੂੰ ਲੱਖਾਂ ਰੁਪਏ ਲਾ ਕੇ ਵਿਦੇਸ਼ਾਂ ਵਿਚ ਭੇਜਦੇ ਹਨ, ਉਨ੍ਹਾਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਵਾਰਦਾਤਾਂ, ਹੁੱਲੜਬਾਜ਼ੀ ਵਾਲੀਆਂ ਘਟਨਾਵਾਂ ‘ਚ ਹਿੱਸਾ ਲੈਣ ਤੋਂ ਵਰਜਣ। ਜਿਹੜੇ ਅਜਿਹਾ ਕੁਝ ਕਰ ਕੇ ਦੂਜਿਆਂ ਦੇ ਭਵਿੱਖ ਨੂੰ ਵੀ ਖਤਰੇ ਵਿਚ ਪਾ ਰਹੇ ਹਨ। ਪੰਜਾਬੀ ਵਿਦਿਆਰਥੀਆਂ ਨੂੰ ਸੂਝ ਤੋਂ ਕੰਮ ਲੈਣਾ ਚਾਹੀਦਾ ਅਤੇ ਵਿਦੇਸ਼ੀ ਧਰਤੀ ‘ਤੇ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਵਿਚਰਨਾ ਚਾਹੀਦਾ ਹੈ, ਤਾਂ ਕਿ ਉਹ ਆਪਣਾ ਭਵਿੱਖ ਵਧੀਆ ਬਣਾ ਕੇ ਮਾਪਿਆਂ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ।
ਲੋਕਾਂ ਦੀ ਸੁਰੱਖਿਆ ਸਾਡੇ ਲਈ ਵੱਡੀ ਜ਼ਿੰਮੇਵਾਰੀ : ਪੀਲ ਪੁਲਿਸ
RELATED ARTICLES

