-10.4 C
Toronto
Saturday, January 31, 2026
spot_img
Homeਦੁਨੀਆਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਯੂਐਨ ਦੇ ਮੁਖੀ ਅੰਤੋਨੀਓ ਗੁਟੇਰੇਜ਼

ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਯੂਐਨ ਦੇ ਮੁਖੀ ਅੰਤੋਨੀਓ ਗੁਟੇਰੇਜ਼

ਸੰਯੁਕਤ ਰਾਸ਼ਟਰ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਅਗਲੇ ਮਹੀਨੇ ਦੇ ਸ਼ੁਰੂ ਵਿੱਚ ਭਾਰਤ ਦੇ ਦੌਰੇ ‘ਤੇ ਆ ਰਹੇ ਹਨ। ਇਹ ਉਨ੍ਹਾਂ ਦਾ ਪਹਿਲਾ ਭਾਰਤ ਦੌਰਾ ਹੋਵੇਗਾ। ਯੂਐਨ ਸਕੱਤਰ ਜਨਰਲ ਦੇ ਉਪ ਤਰਜਮਾਨ ਫ਼ਰਹਾਨ ਹੱਕ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਸਕੱਤਰ ਜਨਰਲ ਪਹਿਲੀ ਅਕਤੂਬਰ ਨੂੰ ਨਵੀਂ ਦਿੱਲੀ ਪਹੁੰਚਣਗੇ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦੱਸਿਆ ਕਿ ਗੁਟੇਰੇਜ਼ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵੀ ਜਾਣਗੇ। ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ‘ਤੇ ਸਿੱਖਾਂ ਦਾ ਸਭ ਤੋਂ ਅਹਿਮ ਅਸਥਾਨ ਦੇਖਣ ਜਾਣਾ ਚਾਹੁੰਦੇ ਹਨ। ਪਹਿਲੀ ਅਕਤੂਬਰ ਨੂੰ ਗੁਟੇਰੇਜ਼ ਨਵੀਂ ਦਿੱਲੀ ਵਿੱਚ ਨਵੇਂ ਯੂਐਨ ਹਾਊਸ ਦਾ ਬਾਕਾਇਦਾ ਉਦਘਾਟਨ ਕਰਨਗੇ ਤੇ 2 ਅਕਤੂਬਰ ਨੂੰ ਉਹ ਮਹਾਤਮਾ ਗਾਂਧੀ ਕੌਮਾਂਤਰੀ ਸੈਨੀਟੇਸ਼ਨ ਕਨਵੈਨਸ਼ਨ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕਰਨਗੇ। ਇਸ ਫੇਰੀ ਦੌਰਾਨ ਉਹ 3 ਅਕਤੂਬਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕਰਨਗੇ। 3 ਅਕਤੂਬਰ ਨੂੰ ਬਾਅਦ ਦੁਪਹਿਰ ਉਹ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਨਤਮਸਤਕ ਹੋਣ ਜਾਣਗੇ ਤੇ 4 ਅਕਤੂਬਰ ਨੂੰ ਨਿਊ ਯਾਰਕ ਲਈ ਰਵਾਨਾ ਹੋ ਜਾਣਗੇ।

RELATED ARTICLES
POPULAR POSTS