ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਬਡਾਲੀ ਆਲਾ ਸਿੰਘ ਦੇ ਜੰਮਪਲ ਪਰਮਜੀਤ ਸਿੰਘ ਪੁੱਤਰ ਮਨਜੀਤ ਸਿੰਘ ਨੂੰ ਆਸਟਰੇਲੀਅਨ ਫ਼ੌਜ ਵਿਚ ਨੌਕਰੀ ਮਿਲਣ ‘ਤੇ ਪਿੰਡ ਵਿਚ ਖ਼ੁਸ਼ੀ ਦੀ ਲਹਿਰ ਹੈ। ਮਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। 1987 ਵਿੱਚ ਜੰਮਿਆ ਪਰਮਜੀਤ ਸਿੰਘ 2009 ਵਿੱਚ ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬਨ ਵਿੱਚ ਪੜ੍ਹਨ ਲਈ ਗਿਆ ਸੀ। ਉਥੇ ਉਸ ਨੇ ਬਿਜ਼ਨਸ ਮੈਨੇਜਮੈਂਟ ਦਾ ਡਿਪਲੋਮਾ ਅਤੇ ਫੈਬਰੀਕੇਸ਼ਨ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ। ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਨੌਕਰੀ ਕਰਦੇ ਹੋਏ ਉਹ ਫਰਵਰੀ 2018 ਵਿੱਚ ਆਸਟਰੇਲੀਅਨ ਫ਼ੌਜ ਵਿਚ ਭਰਤੀ ਹੋ ਗਿਆ ਅਤੇ ਟ੍ਰੇਨਿੰਗ ਪੂਰੀ ਹੋਣ ਤੋਂ ਬਾਅਦ ਉਸ ਨੇ ਆਪਣੀ ਡਿਊਟੀ ਜੁਆਇਨ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਪਰਮਜੀਤ ਸਿੰਘ ਆਪਣੀ ਪਤਨੀ ਤੇ ਬੇਟੇ ਨਾਲ ਆਸਟ੍ਰੇਲੀਆ ਵਿਚ ਰਹਿ ਰਿਹਾ ਹੈ।
Check Also
ਭਗੌੜੇ ਨੀਰਵ ਮੋਦੀ ਦੀ ਲੰਡਨ ’ਚ ਜ਼ਮਾਨਤ ਅਰਜ਼ੀ ਖਾਰਜ
ਪੀਐਨਬੀ ਨਾਲ 14,500 ਕਰੋੜ ਦੇ ਫਰਾਡ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ …