ਬਰੈਂਪਟਨ : ਪੀਲ ਰੀਜ਼ਨ ਦੀ 22 ਡਿਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਦੇ ਜਾਂਚ ਅਧਿਕਾਰੀਆਂ ਨੇ ਸ਼ਹਿਰ ਵਿਚ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਆਮ ਲੋਕਾਂ ਕੋਲੋਂ ਸਹਿਯੋਗ ਮੰਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੰਘੀ 23 ਸਤੰਬਰ ਨੂੰ ਸਵੇਰੇ ਕਰੀਬ 4.30 ਵਜੇ ਪੁਲਿਸ ਨੂੰ ਮੇਨ ਸਟਰੀਟ ਨਾਰਥ ਅਤੇ ਕਵੀਨ ਸਟਰੀਟ ਈਸਟ ਵਿਚ ਗੋਲੀਆਂ ਚੱਲਣ ਦੀ ਜਾਣਕਾਰੀ ਮਿਲੀ ਸੀ। ਪੁਲਿਸ ਨੇ ਮੌਕੇ ‘ਤੇ ਪੁਲਿਸ ਕੇ ਹਾਲਾਤ ਦਾ ਜਾਇਜ਼ਾ ਲਿਆ। ਮੌਕੇ ‘ਤੇ ਪਹੁੰਚੀ ਪੁਲਿਸ ਨੂੰ ਕੁਝ ਲੋਕਾਂ ਨੇ ਦੱਸਿਆ ਕਿ ਦੋ ਵਿਅਕਤੀ ਇਕ ਰੈਸਟੋਰੈਂਟ ਵਿਚ ਲੜਾਈ ਕਰ ਰਹੇ ਸਨ। ਇਸੇ ਦੌਰਾਨ ਇਕ ਵਿਅਕਤੀ ਨੇ ਦੂਜੇ ‘ਤੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਦੋਵੇਂ ਪੁਲਿਸ ਪਹੁੰਚਣ ਤੋਂ ਪਹਿਲਾਂ ਹੀ ਉਥੋਂ ਭੱਜ ਗਏ। ਪੁਲਿਸ ਨੂੰ ਮੌਕੇ ‘ਤੇ ਕੋਈ ਵੀ ਨਹੀਂ ਮਿਲਿਆ, ਨਾ ਕੋਈ ਪੀੜਤ ਅਤੇ ਨਾ ਹੀ ਕੋਈ ਹਮਲਾਵਰ। ਅਜਿਹੇ ਵਿਚ ਹੁਣ ਪੁਲਿਸ ਆਮ ਲੋਕਾਂ ਕੋਲੋਂ ਉਨ੍ਹਾਂ ਦੋਹਾਂ ਵਿਅਕਤੀਆਂ ਪਹਿਚਾਣ ਜਾਨਣ ਲਈ ਯਤਨ ਕਰ ਰਹੀ ਹੈ ਤਾਂ ਕਿ ਉਨ੍ਹਾਂ ਤੱਕ ਪਹੁੰਚਿਆ ਜਾ ਸਕੇ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਇਸ ਸਬੰਧੀ ਕੋਈ ਜਾਣਕਾਰੀ ਜਾਂ ਵੀਡੀਓ ਹੈ ਤਾਂ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਪੁਲਿਸ ਨੇ ਕੋਈ ਸੂਚਨਾ ਦੇਣ ਲਈ 905-453-2121 ‘ਤੇ ਸੰਪਰਕ ਕਰਨ ਲਈ ਕਿਹਾ ਹੈ ਅਤੇ ਜਾਣਕਾਰੀ ਆਨਲਾਈਨ ਵੀ ਦਿੱਤੀ ਜਾ ਸਕਦੀ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …