Breaking News
Home / ਪੰਜਾਬ / ‘ਆਪ’ ਨੇ ਫਸਲਾਂ ਦੇ ਹੋਏ ਨੁਕਸਾਨ ਲਈ ਸੌ ਫੀਸਦੀ ਮੁਆਵਜ਼ੇ ਦੀ ਕੀਤੀ ਮੰਗ

‘ਆਪ’ ਨੇ ਫਸਲਾਂ ਦੇ ਹੋਏ ਨੁਕਸਾਨ ਲਈ ਸੌ ਫੀਸਦੀ ਮੁਆਵਜ਼ੇ ਦੀ ਕੀਤੀ ਮੰਗ

ਪਾਰਟੀ ਵਿਚ ਨਵੇਂ ਅਹੁਦੇਦਾਰ ਵੀ ਬਣਾਏ
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਅੰਦਰ ਭਾਰੀ ਬਰਸਾਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਲਈ ਸੌ ਫੀਸਦੀ ਮੁਆਵਜ਼ੇ ਦੀ ਮੰਗ ਕੀਤੀ ਹੈ। ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਝੋਨੇ ਅਤੇ ਨਰਮੇ ਦੀ ਫਸਲ ਦਾ ਜ਼ਿਆਦਾ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੰਕਟ ‘ਚ ਘਿਰੇ ਕਿਸਾਨ ਦੀ ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਕਦੇ ਬਾਂਹ ਨਹੀਂ ਫੜੀ। ਦੂਜੇ ਪਾਸੇ ਪਾਰਟੀ ਨੇ ਅੱਜ ਦੋ ਸੂਬਾ ਜਨਰਲ ਸਕੱਤਰ ਅਤੇ ਪੰਜ ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਡਾ. ਅਨਿਲ ਭਾਰਦਵਾਜ ਅਤੇ ਗੋਪੀ ਸ਼ਰਮਾ ਨੂੰ ਸੂਬਾ ਜਨਰਲ ਸਕੱਤਰ ਬਣਾਇਆ ਗਿਆ ਹੈ। ਨਰਿੰਦਰ ਕੁਮਾਰ ਨੂੰ ਹਲਕਾ ਪ੍ਰਧਾਨ ਭੋਆ, ਹਰੀਸ਼ ਬੰਗਾ ਨੂੰ ਹਲਕਾ ਪ੍ਰਧਾਨ ਫਗਵਾੜਾ, ਪ੍ਰਿੰਸੀਪਲ ਸੁਰਿੰਦਰ ਸਿੰਘ ਬਸਰਾ ਨੂੰ ਹਲਕਾ ਪ੍ਰਧਾਨ ਦਸੂਹਾ, ਹਰਮੀਤ ਸਿੰਘ ਔਲਖ ਨੂੰ ਹਲਕਾ ਪ੍ਰਧਾਨ ਟਾਂਡਾ ਅਤੇ ਹਲਕਾ ਪਠਾਨਕੋਟ ਲਈ ਸੌਰਭ ਬਹਿਲ ਨੂੰ ਜ਼ਿੰਮੇਵਾਰੀ ਦਿੱਤੀ ਹੈ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …