ਆਦਮਪੁਰ/ਬਿਊਰੋ ਨਿਊਜ਼ : ਸੰਤ ਸਰਵਣ ਦਾਸ ਚੈਰੀਟੇਬਲ ਹਸਪਤਾਲ ਕਠਾਰ ਵਿਚ ਸੰਤ ਨਿਰੰਜਨ ਦਾਸ ਬੱਲਾਂ ਦੀ ਅਗਵਾਈ ਵਿਚ ਹੋਈ ਬੈਠਕ ਦੌਰਾਨ ਸਾਬਕਾ ਸਕੱਤਰ (ਸ਼੍ਰੋਮਣੀ ਕਮੇਟੀ) ਸੁਖਦੇਵ ਸਿੰਘ ਭੌਰ ਵੱਲੋਂ ਬਰਗਾੜੀ ਇਨਸਾਫ਼ ਮੋਰਚੇ ਵਿਚ ਸਟੇਜ ‘ਤੇ ਬੋਲਦਿਆਂ ਡੇਰਾ ਬੱਲਾਂ ਅਤੇ ਸੰਤ ਰਾਮਾ ਨੰਦ ਵਿਰੁੱਧ ਅਪਮਾਨਜਨਕ ਸ਼ਬਦਾਵਲੀ ਬੋਲਣ ਅਤੇ ਦਲਿਤ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਖਿਮਾ ਜਾਚਨਾ ਮੰਗੀ ਗਈ। ਇਸ ਮੌਕੇ ਸੁਖਦੇਵ ਸਿੰਘ ਭੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਰਗਾੜੀ ਵਿਚ ਇਨਸਾਫ਼ ਮੋਰਚੇ ਦੌਰਾਨ ਬੋਲਦਿਆਂ ਅਚਾਨਕ ਸੰਤ ਰਾਮਾਨੰਦ ਬਾਰੇ ਜੋ ਅਪਮਾਨਜਨਕ ਸ਼ਬਦ ਬੋਲੇ ਗਏ, ਜਿਸ ਲਈ ਉਹ ਰਵਿਦਾਸੀਆ ਕੌਮ ਤੋਂ ਮੁਆਫ਼ੀ ਮੰਗਦੇ ਹਨ। ਇਸ ਮੌਕੇ ਸੰਤ ਸੁਰਿੰਦਰ ਦਾਸ ਕਠਾਰ ਅਤੇ ਬੈਠਕ ਵਿਚ ਆਏ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੇ ਸਾਰੇ ਸਮਾਜ ਨੂੰ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਪ੍ਰੇਰਿਆ। ਇਸ ਮੌਕੇ ਹਰਚਰਨਜੀਤ ਸਿੰਘ ਧਾਮੀ ਅਤੇ ਗਿਆਨੀ ਕੇਵਲ ਸਿੰਘ ਵੀ ਹਾਜ਼ਰ ਸਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …