30 ਲੱਖ ਨੌਜਵਾਨਾਂ ਨੇ ਕਰਵਾਈ ਹੋਈ ਹੈ ਰਜਿਸਟ੍ਰੇਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੇਰੁਜ਼ਗਾਰਾਂ ਨੌਜਵਾਨਾਂ ਨੂੰ ਮੁਫਤ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ। ਹੁਣ ਇਸ ਵਾਅਦੇ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ। ਇਸ ਸਬੰਧੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੀਵਾਲੀ ਦੇ ਮੌਕੇ ‘ਤੇ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫੋਨ ਦੇਣ ਦੀ ਗੱਲ ਕਹਿ ਦਿੱਤੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨਾਂ ਸਿਰ 2 ਲੱਖ ਰੁਪਏ ਤੱਕ ਦਾ ਕਰਜ਼ਾ ਹੈ ਸਰਕਾਰ ਉਨ੍ਹਾਂ ਦਾ ਕਰਜ਼ਾ ਵੀ ਜਲਦ ਹੀ ਮੁਆਫ਼ ਕਰਨ ਲਈ ਵਚਨਬੱਧ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਵੱਡੇ ਕਰਜ਼ੇ ਮੁਆਫ਼ ਕਰਨ ਦੀ ਸਰਕਾਰ ਵਿਚ ਸਮਰੱਥਾ ਨਹੀਂ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਜਿਹੜੇ ਨੌਜਵਾਨ ਮੁਫ਼ਤ ਸਮਾਰਟ ਫੋਨ ਲੈਣ ਲਈ ਰਜਿਸਟ੍ਰੇਸ਼ਨ ਕਰਾਉਣਗੇ ਉਨ੍ਹਾਂ ਨੌਜਵਾਨਾਂ ਨੂੰ ਸਰਕਾਰ ਬਣਨ ਦੇ 100 ਦਿਨਾਂ ਦੇ ਅੰਦਰ ਅੰਦਰ ਸਮਾਰਟ ਫੋਨ ਦਿੱਤਾ ਜਾਵੇਗਾ। ਇਸ ਲਈ 30 ਲੱਖ ਨੌਜਵਾਨਾਂ ਨੇ ਇਸ ਸਕੀਮ ਤਹਿਤ ਕਾਂਗਰਸ ਕੋਲ ਆਪਣਾ ਰਜਿਸਟ੍ਰੇਸ਼ਨ ਕਰਵਾਇਆ ਸੀ। ਇਸ ਸਬੰਧ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਦੀਵਾਲੀ ਮੌਕੇ ਸਰਕਾਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਆਪਣਾ ਵਾਅਦਾ ਪੂਰਾ ਕਰੇਗੀ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …