Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਦੀ ਮੀਟਿੰਗ ਹੋਈ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਦੀ ਮੀਟਿੰਗ ਹੋਈ

2ਯੂ ਪੀ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ 35 ਤੋਂ 40 ਸੀਟਾਂ ‘ਤੇ ਲੜੀ ਜਾਵੇਗੀ ਚੋਣ : ਸੁਖਬੀਰ ਬਾਦਲ
ਚੰਡੀਗੜ੍ਹ/ਬਿਊਰੋ ਨਿਊਜ਼
ਉੱਤਰ ਪ੍ਰਦੇਸ਼ ਵਿੱਚ ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ 35 ਤੋਂ 40 ਸੀਟਾਂ ‘ਤੇ ਚੋਣਾਂ ਲੜੀਆਂ ਜਾਣਗੀਆਂ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਦੀ ਬੈਠਕ ਵਿਚ ਇਹ ਫੈਸਲਾ ਲਿਆ ਗਿਆ ਹੈ। ਯੂ.ਪੀ. ਚੋਣਾਂ ਲਈ ਬਣੀ ਕਮੇਟੀ ਵਿਚ ਪ੍ਰੇਮ ਸਿੰਘ ਚੰਦੂਮਜਾਰਾ, ਬਲਵਿੰਦਰ ਸਿੰਘ ਭੂੰਦੜ, ਮਨਜੀਤ ਸਿੰਘ, ਅਵਤਾਰ ਸਿੰਘ ਤੇ ਗੁਲਜ਼ਾਰ ਸਿੰਘ ਰਣੀਕੇ ਸ਼ਾਮਲ ਹਨ।
ਸੁਖਬੀਰ ਬਾਦਲ ਕਿਹਾ ਕਿ ਯੂ.ਪੀ. ਵਿਚ ਪੰਜਾਬੀਆਂ ਦੀ ਵੱਡੀ ਗਿਣਤੀ ਹੋਣ ਕਰਕੇ ਪਾਰਟੀ ਨੇ ਇਨ੍ਹਾਂ 35-40 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਫੈਸਲਾ ਲਿਆ ਹੈ। ਇਨ੍ਹਾਂ ਹਲਕਿਆਂ ‘ਤੇ ਅਕਾਲੀ ਦਲ ਨੂੰ ਬਿਹਤਰ ਨਤੀਜਿਆਂ ਦੀ ਆਸ ਹੈ। ਉਨ੍ਹਾਂ ਕਿਹਾ ਕਿ ਯੂ.ਪੀ. ਵਿਧਾਨ ਸਭਾ ਵਿਚ ਪੰਜਾਬੀਆਂ ਦੀ ਨੁਮਾਇੰਦਗੀ ਨਾ ਹੋਣ ਕਾਰਨ ਇਨ੍ਹਾਂ ਨੂੰ ਰਾਜ ਵਿੱਚ ਕਾਫੀ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਰਕੇ ਅਕਾਲੀ ਦਲ ਨੇ ਉੱਤਰ ਪ੍ਰਦੇਸ਼ ਦੇ ਪੰਜਾਬੀਆਂ ਦੀਆਂ ਇੱਛਾਵਾਂ ਦੀ ਪੂਰਤੀ ਲਈ ਆਪਣੇ ਚੋਣ ਨਿਸ਼ਾਨ ‘ਤੇ 35 ਸੀਟਾਂ ਲੜਨ ਦਾ ਫੈਸਲਾ ਲਿਆ ਹੈ।
ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਵਿੱਚ ਇਨ੍ਹਾਂ ਹਲਕਿਆਂ ‘ਤੇ ਚੋਣ ਪ੍ਰਚਾਰ ਨੂੰ ਯੋਜਨਾਬੱਧ ਢੰਗ ਨਾਲ ਚਲਾਉਣ ਲਈ ਅਕਾਲੀ ਦਲ ਦੇ ਚੋਣ ਦਰਸ਼ਕਾਂ ਦੀ ਨਿਯੁਕਤੀ ਕੀਤੀ ਜਾਵੇਗੀ ਤੇ ਇਨ੍ਹਾਂ ਚੋਣਾਂ ਲਈ ਪਾਰਟੀ ਰਣਨੀਤੀ ਤੇ ਚੋਣ ਏਜੰਡਾ ਵੀ ਤੈਅ ਕੀਤਾ ਜਾਵੇਗਾ।

Check Also

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ …