ਫਤਿਹਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਪਾਕਿਸਤਾਨ ਨਾਲ ਗੱਲ ਕਰਕੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਦਾ ਮਾਮਲਾ ਛੇਤੀ ਹੱਲ ਕਰਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੁਵੱਲਾ ਮੁੱਦਾ ਹੈ ਅਤੇ ਇਸ ਦੇ ਨਿਪਟਾਰੇ ਲਈ ਭਾਰਤ ਅਤੇ ਪਾਕਿਸਤਾਨ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਨਿਜੀ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਨੂੰ ਮਿਲ ਚੁੱਕੇ ਹਨ ਤੇ ਉਨ੍ਹਾਂ ਨੂੰ ਪਾਕਿਸਤਾਨ ਨਾਲ ਇਹ ਮੁੱਦਾ ਵਿਚਾਰਨ ਦੀ ਬੇਨਤੀ ਕਰ ਚੁੱਕੇ ਹਨ। ਉਨ੍ਹਾਂ ਆਪਣੇ ਦਾਦਾ, ਪਟਿਆਲਾ ਸੂਬੇ ਦੇ ਮਰਹੂਮ ਮਹਾਰਾਜਾ ਭੁਪਿੰਦਰ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ 1920 ਵਿੱਚ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਰਾਵੀ ਨਦੀ ਦੇ ਪਾਣੀ ਤੋਂ ਬਚਾਉਣ ਲਈ 1.35 ਲੱਖ ਰੁਪਏ ਦਾਨ ਦਿੱਤੇ ਸਨ।
550ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਨੇ ਪੌਦੇ ਲਗਾਉਣ ਦੀ ਕੀਤੀ ਅਪੀਲ
ਕਿਹਾ, ਹਰੇਕ ਪਿੰਡ ਵਿਚ ਲਗਾਓ 550 ਪੌਦੇ
ਫਾਜ਼ਿਲਕਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਸਬੰਧ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ। ਉਨ੍ਹਾਂ 30 ਸਤੰਬਰ 2018 ਤੋਂ ਲੈ ਕੇ 30 ਸਤੰਬਰ 2019 ਤੱਕ ਪੌਦੇ ਲਗਾਕੇ ਪੰਜਾਬ ਦੀ ਆਬੋ ਹਵਾ ਵਿੱਚ ਸੁਧਾਰ ਕਰਨ ਦਾ ਸੁਨੇਹਾ ਦਿੱਤਾ ਹੈ। ਲੋਕ ਸੰਪਰਕ ਵਿਭਾਗ ਰਾਹੀਂ ਦਿੱਤੇ ਸੁਨੇਹੇ ਵਿਚ ਕੈਪਟਨ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਸਾਨੂੰ ਹਰੇਕ ਪਿੰਡ ਵਿਚ 550 ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਪੌਦੇ ਜੰਗਲਾਤ ਵਿਭਾਗ ਤੇ ਪੰਚਾਇਤ ਵਿਭਾਗ ਵਲੋਂ ਮੁਹੱਈਆ ਕਰਵਾਏ ਜਾਣਗੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …