ਮੁਹਾਲੀ/ਬਿਊਰੋ ਨਿਊਜ਼ : ਝੂਠੇ ਪੁਲਿਸ ਮੁਕਾਬਲੇ ਵਿਚ ਹਰਪਾਲ ਸਿੰਘ ਨਾਂ ਦੇ ਨਬਾਲਗ ਲੜਕੇ ਨੂੰ ਮੌਤ ਦੇ ਘਾਟ ਉਤਾਰਨ ਦੇ ਇਕ ਕੇਸ ਵਿਚ ਪਰਿਵਾਰ ਨੂੰ 26 ਸਾਲਾਂ ਬਾਅਦ ਇਨਸਾਫ ਮਿਲਿਆ ਹੈ।
ਮੁਹਾਲੀ ਦੀ ਸੀਬੀਆਈ ਅਦਾਲਤ ਨੇ ਬੁੱਧਵਾਰ ਨੂੰ ਦੋ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਪੁਲਿਸ ਮੁਲਾਜ਼ਮਾਂ ਵਿਚ ਬਿਆਸ ਪੁਲਿਸ ਸਟੇਸ਼ਨ ਦੇ ਤੱਤਕਾਲੀ ਮੁਖੀ ਰਘਵੀਰ ਸਿੰਘ ਅਤੇ ਸਬ ਇੰਸਪੈਕਟਰ ਦਾਰਾ ਸਿੰਘ ਸ਼ਾਮਲ ਹਨ, ਜਿਨ੍ਹਾਂ ਨੂੰ ਆਈਪੀਸੀ ਦੀ ਧਾਰਾ 302 ਤਹਿਤ ਐਡੀਸ਼ਨਲ ਸੈਸ਼ਨ ਜੱਜ ਐਨ ਐਸ ਗਿੱਲ ਨੇ ਦੋਸ਼ੀ ਮੰਨਦਿਆਂ ਉਪਰੋਕਤ ਸਜ਼ਾ ਸੁਣਾਈ ਹੈ। ਮਾਮਲਾ 1992 ਦੇ ਉਨ੍ਹਾਂ ਮਾਮਲਿਆਂ ਵਿਚੋਂ ਇਕ ਹੈ ਜਿਹੜੇ ਸੁਪਰੀਮ ਕੋਰਟ ਨੇ ਜਸਵੰਤ ਸਿੰਘ ਖਾਲੜਾ ਦੀ ਸ਼ਿਕਾਇਤ ‘ਤੇ ਦੋ ਹਜ਼ਾਰ ਅਣਪਛਾਤੀਆਂ ਲਾਸ਼ਾਂ ਲਈ ਚੁੱਕੇ ਸਨ ਅਤੇ ਇਨ੍ਹਾਂ ਦੀ ਪੜਤਾਲ ਸੀਬੀਆਈ ਨੂੰ ਸੌਂਪੀ ਗਈ ਸੀ।
ਦੋਸ਼ ਸਨ ਕਿ ਪੁਲਿਸ ਮੁਲਾਜ਼ਮਾਂ ਨੇ ਨੌਜਵਾਨਾਂ ‘ਤੇ ਥਾਣੇ ਵਿਚ ਤਸ਼ੱਦਦ ਢਾਹਿਆ ਅਤੇ ਬਾਅਦ ਵਿਚ ਇਨ੍ਹਾਂ ਦੀਆਂ ਲਾਸ਼ਾਂ ਨੂੰ ਲਾਵਾਰਸ ਦੱਸ ਕੇ ਆਪਣੇ ਆਪ ਹੀ ਸਸਕਾਰ ਕਰ ਦਿੱਤਾ। ਇਸ ਕੇਸ ਵਿਚ ਪਹਿਲਾਂ 8 ਮੁਲਜ਼ਮ ਨਾਮਜ਼ਦ ਕੀਤੇ ਗਏ ਸਨ।
ਇਨ੍ਹਾਂ ਵਿਚੋਂ ਤਿੰਨ ਪੁਲਿਸ ਮੁਲਾਜ਼ਮ ਪਰਮਜੀਤ ਸਿੰਘ, ਨਿਰਮਲਜੀਤ ਸਿੰਘ ਅਤੇ ਜਸਬੀਰ ਸਿੰਘ ਨੂੰ ਸਬੂਤਾਂ ਦੀ ਘਾਟ ਕਰਕੇ ਬਰੀ ਕਰ ਦਿੱਤਾ ਗਿਆ ਸੀ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …