ਕਿਹਾ – ਸ਼ਹੀਦ ਭਗਤ ਸਿੰਘ ਦੀ ਵੀਰਤਾ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ 111ਵਾਂ ਜਨਮ ਦਿਵਸ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵੀਰਤਾ ਹਮੇਸ਼ਾ ਭਾਰਤੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।
ਇਸੇ ਸਬੰਧ ਵਿਚ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸੂਬਾ ਪੱਧਰੀ ਸਮਾਗਮ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਹੋਰ ਵਿਧਾਇਕਾਂ, ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਆਗੂਆਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …