19.1 C
Toronto
Sunday, October 4, 2026
spot_img
Homeਭਾਰਤਪੰਜਾਬ ਅਤੇ ਹਿਮਾਚਲ ਨੇ ਐਮ.ਓ.ਯੂ. 'ਤੇ ਕੀਤੇ ਦਸਤਖਤ

ਪੰਜਾਬ ਅਤੇ ਹਿਮਾਚਲ ਨੇ ਐਮ.ਓ.ਯੂ. ‘ਤੇ ਕੀਤੇ ਦਸਤਖਤ

ਪੰਜਾਬ ਅਤੇ ਹਿਮਾਚਲ ਨੇ ਐਮ.ਓ.ਯੂ. ‘ਤੇ ਕੀਤੇ ਦਸਤਖਤਸ੍ਰੀ ਆਨੰਦਪੁਰ ਸਾਹਿਬ ਤੇ ਨੈਣਾ ਦੇਵੀ ਵਿਚਕਾਰ ਬਣੇਗਾ ਰੋਪਵੇਅ
ਸ਼ਿਮਲਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਐਮ.ਓ.ਯੂ. ‘ਤੇ ਦਸਤਖਤ ਕੀਤੇ ਹਨ। ਸ੍ਰੀ ਆਨੰਦਪੁਰ ਸਾਹਿਬ ਤੋਂ ਲੈ ਕੇ ਨੈਣਾ ਦੇਵੀ ਤੱਕ ਰੋਪਵੇਅ ਬਣਾਉਣ ਲਈ ਪੰਜਾਬ ਅਤੇ ਹਿਮਾਚਲ ਵਿਚਕਾਰ ਸਮਝੌਤਾ ਹੋਇਆ ਹੈ। ਹੁਣ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜਾਣ ਵਾਲੇ ਦੋਹਾਂ ਸੂਬਿਆਂ ਦੇ ਸ਼ਰਧਾਲੂਆਂ ਨੂੰ ਆਵਾਜਾਈ ਲਈ ਖਾਸ ਸਹੂਲਤਾਂ ਵੀ ਮੁਹੱਈਆ ਹੋਣਗੀਆਂ। ਇਸ ਤੋਂ ਪਹਿਲਾਂ ਸਾਲ 2014 ਵਿਚ ਇਹ ਰੋਪਵੇਅ ਪ੍ਰਾਜੈਕਟ ਰੱਦ ਹੋ ਗਿਆ ਸੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਹਿਮਾਚਲ ਦੇ ਮੁੱਖ ਮੰਤਰੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਦੋਵਾਂ ਸਰਕਾਰਾਂ ਦੀਆਂ ਕੋਸ਼ਿਸ਼ਾਂ ਰੰਗ ਲੈ ਆਈਆਂ ਹਨ। ਇਸ ਮੌਕੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ ।

RELATED ARTICLES
POPULAR POSTS