ਵਾਪਸ ਦੇਸ਼ ਪਰਤਣ ਲਈ ਹੋਣਗੇ ਮਜ਼ਬੂਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਦੀਆਂ ਕਰੀਬ 40 ਹਜ਼ਾਰ ਔਰਤਾਂ ਐੱਨ. ਆਰ. ਆਈ. ਲਾੜਿਆਂ ਦੇ ਧੋਖੇ ਦਾ ਸ਼ਿਕਾਰ ਹੋਈਆਂ ਹਨ। ਇਹ ਧੋਖੇਬਾਜ਼ ਲਾੜੇ ਵਿਆਹ ਦੇ ਕੁਝ ਮਹੀਨਿਆਂ ਬਾਅਦ ਹੀ ਉਨ੍ਹਾਂ ਨੂੰ ਛੱਡ ਕੇ ਚਲੇ ਗਏ ਤੇ ਮੁੜ ਵਾਪਸ ਨਹੀਂ ਆਏ। ਇਨ੍ਹਾਂ ਵਿਚੋਂ ਜ਼ਿਆਦਾਤਰ ਔਰਤਾਂ ਕੋਲ ਆਪਣੇ ਭਗੌੜੇ ਪਤੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਕੋਈ ਰਾਹ ਨਹੀਂ ਸੀ, ਜਿਸ ਤੋਂ ਬਾਅਦ ਇਸ ਸਾਲ ਮਈ ਮਹੀਨੇ ਤੋਂ ਚੰਡੀਗੜ੍ਹ ਦੇ ਖੇਤਰੀ ਪਾਸਪੋਰਟ ਦਫਤਰ ਨੇ ਅਜਿਹੇ ਲਾੜਿਆਂ ਦੇ ਪਾਸਪੋਰਟ ਮੁਅੱਤਲ ਕਰਨੇ ਸ਼ੁਰੂ ਕਰ ਦਿੱਤੇ ਹਨ ਤਾਂ ਜੋ ਉਨ੍ਹਾਂ ਨੂੰ ਭਾਰਤ ਆਉਣ ਲਈ ਮਜ਼ਬੂਰ ਹੋਣਾ ਪਵੇ।
ਚੰਡੀਗੜ੍ਹ ਪਾਸਪੋਰਟ ਦਫਤਰ ਦੇ ਅਧਿਕਾਰੀ ਸ਼ੀਬਾਸ਼ ਕਬੀਰਾਜ ਨੇ ਦੱਸਿਆ ਕਿ ਜਿਨ੍ਹਾਂ ਲਾੜਿਆਂ ਨੇ ਆਪਣੀਆਂ ਪਤਨੀਆਂ ਨੂੰ ਧੋਖਾ ਦਿੱਤਾ ਹੈ, ਅਜਿਹੇ ਲਾੜੇ ਹੁਣ ਕਾਨੂੰਨੀ ਪਾਸਪੋਰਟ ਤੋਂ ਬਿਨਾਂ ਹੋਣਗੇ, ਜਿਸ ਤੋਂ ਬਾਅਦ ਉਸ ਦੇਸ਼ ਦੇ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਜਾਵੇਗਾ, ਜਿੱਥੇ ਉਹ ਰਹਿ ਰਹੇ ਹਨ। ਪੰਜਾਬ ਦੇ ਐੱਨ. ਆਰ. ਆਈ. ਕਮਿਸ਼ਨ ਨੇ ਪਿਛਲੇ ਦੋ ਮਹੀਨਿਆਂ ਵਿਚ ਅਜਿਹੇ 25 ਪਾਸਪੋਰਟ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੀ ਹੈ।
Check Also
ਬਿਕਰਮ ਮਜੀਠੀਆ ਨੇ ਏਅਰਪੋਰਟ ’ਤੇ ਕਿਰਪਾਨ ਪਾ ਕੇ ਡਿਊਟੀ ਕਰਨ ’ਤੇ ਪਾਬੰਦੀ ਲਗਾਉਣ ਨੂੰ ਦੱਸਿਆ ਮੰਦਭਾਗਾ
ਕਿਹਾ : ਸਿਵਲ ਏਵੀਏਸ਼ਨ ਆਪਣੇ ਹੁਕਮਾਂ ’ਤੇ ਮੁੜ ਤੋਂ ਕਰੇ ਗੌਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ …