Breaking News
Home / ਪੰਜਾਬ / ਅੰਮ੍ਰਿਤਸਰ ‘ਚ ਔਰਤ ਨੂੰ ਗੱਡੀ ‘ਤੇ ਬਿਠਾ ਕੇ ਘੁਮਾਉਣ ਦਾ ਮਾਮਲਾ ਅਦਾਲਤ ਪੁੱਜਾ

ਅੰਮ੍ਰਿਤਸਰ ‘ਚ ਔਰਤ ਨੂੰ ਗੱਡੀ ‘ਤੇ ਬਿਠਾ ਕੇ ਘੁਮਾਉਣ ਦਾ ਮਾਮਲਾ ਅਦਾਲਤ ਪੁੱਜਾ

ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
ਅੰਮ੍ਰਿਤਸਰ ਦੇ ਪਿੰਡ ਸਹਿਜ਼ਾਦਪੁਰ ਦੀ ਔਰਤ ਜਸਵਿੰਦਰ ਕੌਰ ਨੂੰ ਪੁਲਿਸ ਮੁਲਾਜ਼ਮਾਂ ਵਲੋਂ ਗੱਡੀ ਦੀ ਛੱਤ ‘ਤੇ ਬਿਠਾ ਕੇ ਘੁਮਾਉਣ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ । ਪੀੜਤਾ ਦੇ ਸਹੁਰੇ ਬਲਵੰਤ ਸਿੰਘ ਨੇ ਪਟੀਸ਼ਨ ਦਾਇਰ ਕਰ ਕੇ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ।
ਦੂਜੇ ਪਾਸੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵੀ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਪੁਲਿਸ ਦੇ ਮੁਖੀ ਕੋਲੋਂ ਦੋ ਦਿਨਾਂ ਵਿਚ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਕਿਹਾ ਕਿ ਪੁਲਿਸ ਵੱਲੋਂ ਕੀਤਾ ਗਿਆ ਇਹ ਕਾਰਾ ਸਮਾਜ਼ ਨੂੰ ਸ਼ਰਮਸਾਰ ਕਰਨ ਵਾਲਾ ਹੈ ਅਤੇ ਇਹ ਸਭ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …