ਰੇਲਵੇ ਸਟੇਸ਼ਨ ਤੇ ਹੋਰ ਭੀੜ ਵਾਲੀਆਂ ਥਾਵਾਂ ‘ਤੇ ਵਧਾਈ ਸੁਰੱਖਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ, ਲੁਧਿਆਣਾ, ਚੰਡੀਗੜ੍ਹ ਦੇ ਸਟੇਸ਼ਨਾਂ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਹੈ। ਜਾਣਕਾਰੀ ਮੁਤਾਬਕ ਪਿਛਲੇ ਦਿਨ ਅੰਬਾਲਾ ਡਿਵੀਜ਼ਨ ਵਿਚ ਇੱਕ ਧਮਕੀ ਭਰੀ ਚਿੱਠੀ ਮਿਲੀ ਸੀ ਜਿਸ ਕਾਰਨ ਇਹ ਸੁਰੱਖਿਆ ਵਧਾਈ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਲੁਧਿਆਣਾ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਦੱਸਿਆ ਕਿ ਜੀ. ਆਰ. ਪੀ. ਅਤੇ ਆਰ. ਪੀ. ਐੱਫ. ਦੀਆਂ ਟੀਮਾਂ ਵਲੋਂ ਸ਼ੱਕੀ ਵਿਅਕਤੀਆਂ ਦੀ ਭਾਲ ਜਾਰੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪੂਰੀ ਤਰ੍ਹਾਂ ਵਧਾ ਦਿੱਤੀ ਗਈ ਹੈ।
Check Also
ਅੰਮਿ੍ਰਤਸਰ ਅਤੇ ਜੰਮੂ ਜਾਣ ਵਾਲੀਆਂ 22 ਰੇਲ ਗੱਡੀਆਂ ਰੱਦ
ਅੰਬਾਲਾ/ਬਿਊਰੋ ਨਿਊਜ਼ : ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੀਆਂ ਕੋਸਸ਼ਿਾਂ ਤੋਂ ਬਾਅਦ ਭਾਰਤ ਨੇ …