ਫਰੀਦਕੋਟ ਦੀ ਅਦਾਲਤ ਨੇ 4 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜੇ
ਫ਼ਰੀਦਕੋਟ/ਬਿਊਰੋ ਨਿਊਜ਼
ਫ਼ਰੀਦਕੋਟ ਦੀ ਪੁਲਿਸ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਆਗੂ ਮਹਿੰਦਰਪਾਲ ਬਿੱਟੂ ਸਮੇਤ ਤਿੰਨ ਵਿਅਕਤੀਆਂ ਨੂੰ ਬੇਅਦਬੀ ਦੇ ਮਾਮਲਿਆਂ ਵਿਚ ਸ਼ਾਮਿਲ ਹੋਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ, ਸੁਖਜਿੰਦਰ ਸਿੰਘ ਅਤੇ ਸ਼ਕਤੀ ਸਿੰਘ ਨੂੰ ਅੱਜ ਸਥਾਨਕ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਤਿੰਨਾਂ ਡੇਰਾ ਪ੍ਰੇਮੀਆਂ ਨੂੰ 4 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜਣ ਦਾ ਹੁਕਮ ਦਿੱਤਾ ਹੈ। ਜਾਣਕਾਰੀ ਅਨੁਸਾਰ ਸਿਟੀ ਪੁਲਿਸ ਕੋਟਕਪੂਰਾ ਨੇ ਲੰਘੀ 13 ਜੂਨ ਨੂੰ ਮਹਿੰਦਰਪਾਲ ਬਿੱਟੂ ਖਿਲਾਫ਼ ਆਈ. ਪੀ. ਸੀ. ਦੀ ਧਾਰਾ 295 ਏ. ਤਹਿਤ ਮੁਕੱਦਮਾ ਦਰਜ ਕੀਤਾ ਸੀ।
Check Also
ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਡਟਵਾਂ ਵਿਰੋਧ
ਐਸਜੀਪੀਸੀ ਵਲੋਂ ਸਿਨੇਮਾ ਘਰਾਂ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ …