1.5 C
Toronto
Tuesday, February 17, 2026
spot_img
Homeਪੰਜਾਬਭਾਰਤ 'ਚ ਕੈਨੇਡਾ ਦੇ ਹਾਈ ਕਮਿਸ਼ਨਰ ਐਚ ਈ ਪਟੇਲ ਨੇ ਹਰਿਮੰਦਰ ਸਾਹਿਬ...

ਭਾਰਤ ‘ਚ ਕੈਨੇਡਾ ਦੇ ਹਾਈ ਕਮਿਸ਼ਨਰ ਐਚ ਈ ਪਟੇਲ ਨੇ ਹਰਿਮੰਦਰ ਸਾਹਿਬ ਟੇਕਿਆ ਮੱਥਾ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕੀਤਾ ਸਨਮਾਨ
ਅੰਮ੍ਰਿਤਸਰ/ਬਿਊਰੋ ਨਿਊਜ਼

ਭਾਰਤ ‘ਚ ਕੈਨੇਡਾ ਦੇ ਹਾਈ ਕਮਿਸ਼ਨਰ ਐਚ ਈ ਪਟੇਲ ਨੇ ਹਰਿਮੰਦਰ ਸਾਹਿਬ ਟੇਕਿਆ ਮੱਥਾ
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕੀਤਾ ਸਨਮਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨਰ ਐਚ ਈ ਨਾਦਿਰ ਪਟੇਲ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਪਤਨੀ ਗਰਾਹਮ ਪਟੇਲ ਤੇ ਬੇਟੀ ਵੀ ਉਨ੍ਹਾਂ ਦੇ ਨਾਲ ਸੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਉਨ੍ਹਾਂ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਲੰਗਰ ਛਕਿਆ ਤੇ ਪ੍ਰਸ਼ਾਦੇ ਤਿਆਰ ਕਰਨ ਦੀ ਸੇਵਾ ਵੀ ਕੀਤੀ। ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਨਾਦਿਰ ਪਟੇਲ ਨੇ ਕਿਹਾ ਕਿ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਸ਼ਾਂਤੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਅਤੇ ਭਾਰਤ ਦੇ ਆਪਸ ਵਿਚ ਚੰਗੇ ਰਿਸ਼ਤੇ ਹਨ ਤੇ ਦੋਹਾਂ ਦੇਸ਼ਾਂ ਵਿਚ ਕਈ ਸਮਾਨਤਾਵਾਂ ਵੀ ਹਨ। ਉਨ੍ਹਾਂ ਕਿਹਾ ਕਿ ਜਿਥੇ ਅੱਜ ਭਾਰਤ ਤੋਂ ਕੈਨੇਡਾ ਵਿਖੇ ਪੜ੍ਹਨ ਲਈ ਵੱਡੀ ਗਿਣਤੀ ਵਿਚ ਵਿਦਿਆਰਥੀ ਜਾ ਰਹੇ ਹਨ, ਉਥੇ ਹੀ ਕੈਨੇਡਾ ਦੇ ਪਾੜ੍ਹੇ ਵੀ ਭਾਰਤ ਤੋਂ ਵਿਦਿਆ ਪ੍ਰਾਪਤ ਕਰਨ ਲਈ ਆਉਂਦੇ ਹਨ।

ਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨਰ ਐਚ ਈ ਨਾਦਿਰ ਪਟੇਲ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਪਤਨੀ ਗਰਾਹਮ ਪਟੇਲ ਤੇ ਬੇਟੀ ਵੀ ਉਨ੍ਹਾਂ ਦੇ ਨਾਲ ਸੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਉਨ੍ਹਾਂ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਲੰਗਰ ਛਕਿਆ ਤੇ ਪ੍ਰਸ਼ਾਦੇ ਤਿਆਰ ਕਰਨ ਦੀ ਸੇਵਾ ਵੀ ਕੀਤੀ। ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਨਾਦਿਰ ਪਟੇਲ ਨੇ ਕਿਹਾ ਕਿ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਸ਼ਾਂਤੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਅਤੇ ਭਾਰਤ ਦੇ ਆਪਸ ਵਿਚ ਚੰਗੇ ਰਿਸ਼ਤੇ ਹਨ ਤੇ ਦੋਹਾਂ ਦੇਸ਼ਾਂ ਵਿਚ ਕਈ ਸਮਾਨਤਾਵਾਂ ਵੀ ਹਨ। ਉਨ੍ਹਾਂ ਕਿਹਾ ਕਿ ਜਿਥੇ ਅੱਜ ਭਾਰਤ ਤੋਂ ਕੈਨੇਡਾ ਵਿਖੇ ਪੜ੍ਹਨ ਲਈ ਵੱਡੀ ਗਿਣਤੀ ਵਿਚ ਵਿਦਿਆਰਥੀ ਜਾ ਰਹੇ ਹਨ, ਉਥੇ ਹੀ ਕੈਨੇਡਾ ਦੇ ਪਾੜ੍ਹੇ ਵੀ ਭਾਰਤ ਤੋਂ ਵਿਦਿਆ ਪ੍ਰਾਪਤ ਕਰਨ ਲਈ ਆਉਂਦੇ ਹਨ।

RELATED ARTICLES
POPULAR POSTS