ਦੂਜੇ ਪਾਸੇ ਗਾਂਧੀ ‘ਤੇ ਥਾਣੇ ਵਿਚ ਪਰਚਾ ਵੀ ਹੋਇਆ ਦਰਜ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਵਲੋਂ ਸੂਬੇ ਵਿਚ ਅਫ਼ੀਮ ਦੀ ਖੇਤੀ ਨੂੰ ਕਾਨੂੰਨੀ ਬਣਾਉਣ ਦੀ ਮੰਗ ਦਾ ਸਮਰਥਨ ਕੀਤਾ ਹੈ। ਇਸ ਸਬੰਧੀ ਸਿੱਧੂ ਨੇ ਕਿਹਾ ਕਿ ਧਰਮਵੀਰ ਗਾਂਧੀ ਬਹੁਤ ਚੰਗਾ ਕੰਮ ਕਰ ਰਹੇ ਹਨ। ਨਵਜੋਤ ਸਿੱਧੂ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਅੰਕਲ ਦਵਾਈ ਦੇ ਤੌਰ ‘ਤੇ ਅਫ਼ੀਮ ਦੀ ਵਰਤੋਂ ਕਰਦੇ ਸਨ ਅਤੇ ਉਨ੍ਹਾਂ ਨੇ ਲੰਬੀ ਉਮਰ ਭੋਗੀ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਫੀਮ ਨੂੰ ਕਾਨੂੰਨੀ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ। ਸਿੱਧੂ ਨੇ ਕਿਹਾ ਕਿ ਅਫੀਮ ਹੈਰੋਇਨ ਨਾਲੋਂ ਬਿਹਤਰ ਹੁੰਦੀ ਹੈ। ਜਿਸ ਮੌਕੇ ਸਿੱਧੂ ਗੱਲ ਰਹੇ ਸਨ ਉਸ ਸਮੇਂ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਵੀ ਮੌਜੂਦ ਸਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦੇ ਅਫ਼ੀਮ ਦੇ ਮੁੱਦੇ ‘ਤੇ ਦਿੱਤੇ ਗਏ ਬਿਆਨ ਸਬੰਧੀ ਕਿਹਾ ਕਿ ਉਹ ਖ਼ੁਸ਼ ਹਨ ਕਿ ਇਹ ਮੁੱਦਾ ਇਕ ਵਾਰ ਫਿਰ ਉੱਠਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਇਸ ਮੁੱਦੇ ਨੂੰ ਗੰਭੀਰਤਾ ਨਾਲ ਦੇਖਿਆ ਜਾਵੇਗਾ। ਇਸ ਤੋਂ ਪਹਿਲਾਂ ਕੈਪਟਨ ਵੱਲੋਂ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਤੇ ਰਾਜਸਥਾਨ ਨੂੰ ਵੀ ਅਪੀਲ ਕੀਤੀ ਗਈ ਕਿ ਪੰਜਾਬ ਦੀ ਨਸ਼ਿਆਂ ਖਿਲਾਫ ਇਸ ਲੜਾਈ ਵਿਚ ਮਦਦ ਕਰਨ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਵਿਚ ਅਫ਼ੀਮ ਦੀ ਖੇਤੀ ਦੇ ਮਾਮਲੇ ਵਿਚ ਡਾ. ਧਰਮਵੀਰ ਗਾਂਧੀ ਖਿਲਾਫ ਕੇਸ ਵੀ ਦਰਜ ਕੀਤਾ ਗਿਆ ਹੈ। ਇਸ ਸਬੰਧੀ ਡਾ. ਗਾਂਧੀ ਨੇ ਕਿਹਾ ਕਿ ਉਹ ਇਸ ਤੋਂ ਡਰਦੇ ਨਹੀਂ, ਸਗੋਂ ਇਸ ਦਾ ਡਟ ਕੇ ਸਾਹਮਣਾ ਕਰਨਗੇ।
Check Also
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ
ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …