ਕਿਹਾ – ਸੁਖਦੇਵ ਸਿੰਘ ਢੀਂਡਸਾ ਨੇ ਜ਼ਮੀਰ ਦੀ ਅਵਾਜ਼ ਸੁਣੀ
ਫਰੀਦਕੋਟ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਸੁਖਪਾਲ ਖਹਿਰਾ ਨੇ ਸੁਖਦੇਵ ਸਿੰਘ ਢੀਂਡਸਾ ਵਲੋਂ ਅਕਾਲੀ ਦਲ ਵਿਚੋਂ ਦਿੱਤੇ ਅਸਤੀਫੇ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਖਹਿਰਾ ਨੇ ਢੀਂਡਸਾ ਨੂੰ ਸੱਦਾ ਦਿੰਦਿਆਂ ਕਿਹਾ ਹੈ ਕਿ ਹੁਣ ਉਹ ਪੰਥਕ ਮਸਲਿਆਂ ‘ਤੇ 7 ਅਕਤੂਬਰ ਨੂੰ ਕੋਟਕਪੂਰਾ ਤੋਂ ਬਰਗਾੜੀ ਤੱਕ ਕੱਢੇ ਜਾ ਰਹੇ ਰੋਸ ਮਾਰਚ ਵਿਚ ਸਾਡਾ ਸਾਥ ਦੇਣ । ਖਹਿਰਾ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਇੱਕ ਸੁਲਝੇ ਹੋਏ ਸਿਆਸਤਦਾਨ ਹਨ ਤੇ ਉਨ੍ਹਾਂ ਦੇ ਮਨ ‘ਤੇ ਪੰਜਾਬ ਅੰਦਰ ਹੋਈਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਲੈ ਕੇ ਬੋਝ ਸੀ ਅਤੇ ਉਨ੍ਹਾਂ ਵਰਗਾ ਸੀਨੀਅਰ ਆਗੂ ਸੁਖਬੀਰ ਬਾਦਲ ਦੇ ਅਧੀਨ ਰਹਿ ਕੇ ਕੰਮ ਨਹੀਂ ਕਰ ਸਕਦਾ ਸੀ। ਖਹਿਰਾ ਨੇ ਕਿਹਾ ਕਿ ਢੀਂਡਸਾ ਨੇ ਆਪਣੀ ਜ਼ਮੀਰ ਦੀ ਆਵਾਜ਼ ਸੁਣੀ ਹੈ। ਖਹਿਰਾ ਨੇ ਸੁਖਦੇਵ ਢੀਂਡਸਾ ਨੂੰ ਅਪੀਲ ਕੀਤੀ ਕਿ ਉਹ ਕੋਟਕਪੂਰਾ ਤੋਂ ਬਰਗਾੜੀ ਤੱਕ ਕੱਢੇ ਜਾ ਰਹੇ ਰੋਸ ਮਾਰਚ ਵਿੱਚ ਜ਼ਰੂਰ ਸ਼ਾਮਲ ਹੋਣ।
Home / ਪੰਜਾਬ / ਖਹਿਰਾ ਨੇ ਢੀਂਡਸਾ ਨੂੰ ਕੋਟਕਪੂਰਾ ਤੋਂ ਬਰਗਾੜੀ ਤੱਕ ਕੱਢੇ ਜਾ ਰਹੇ ਰੋਸ ਮਾਰਚ ਵਿਚ ਸ਼ਾਮਲ ਹੋਣ ਦਾ ਦਿੱਤਾ ਸੱਦਾ
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …