Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ‘ਤੇ ਛਾਏ ਸੰਕਟ ਦੇ ਬੱਦਲ

ਸ਼੍ਰੋਮਣੀ ਅਕਾਲੀ ਦਲ ‘ਤੇ ਛਾਏ ਸੰਕਟ ਦੇ ਬੱਦਲ

ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫੇ ਤੋਂ ਬਾਅਦ ਉਠਣ ਲੱਗੀਆਂ ਬਗਾਵਤੀ ਸੁਰਾਂ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਨੇ ਸਿਹਤ ਠੀਕ ਨਾ ਹੋਣ ਦਾ ਵੇਰਵਾ ਦੇ ਕੇ ਪਾਰਟੀ ਵਿਚੋਂ ਪੱਲਾ ਛੁਡਾ ਲਿਆ ਹੈ। ਢੀਂਡਸਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਤੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵਿਚ ਹਲਚਲ ਜਿਹੀ ਮਚ ਗਈ। ਪ੍ਰਕਾਸ਼ ਸਿੰਘ ਬਾਦਲ ਨੇ ਢੀਂਡਸਾ ਨੂੰ ਆਪਣਾ ਭਰਾ ਦੱਸਦਿਆਂ ਮਨਾਉਣ ਦਾ ਯਤਨ ਕੀਤਾ ਪਰ ਢੀਂਡਸਾ ਆਪਣੇ ਫੈਸਲੇ ‘ਤੇ ਕਾਇਮ ਹਨ। ਜਦਕਿ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਅਕਾਲੀ ਦਲ ਨਾਲ ਕੋਈ ਵੀ ਨਰਾਜ਼ਗੀ ਨਹੀਂ ਹੈ ਅਤੇ ਉਹ ਹਮੇਸ਼ਾ ਪਾਰਟੀ ਨਾਲ ਖੜ੍ਹੇ ਰਹਿਣਗੇ। ਢੀਂਡਸਾ ਵੱਲੋਂ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਮਾਝੇ ਦੇ ਕੁਝ ਸੀਨੀਅਰ ਅਕਾਲੀ ਆਗੂਆਂ ਨੇ ਵੀ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵਿਚ ‘ਸਭ ਅੱਛਾ ਨਹੀਂ ਹੈ’।
ਇਸੇ ਦੌਰਾਨ ਹੁਣ ਇਕ ਹੋਰ ਟਕਸਾਲੀ ਆਗੂ ਜੱਥੇਦਾਰ ਬਲਦੇਵ ਸਿੰਘ ਮਾਖਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਬਲਦੇਵ ਸਿੰਘ ਮਾਖਾ ਨੇ ਵੀ ਅਸਤੀਫੇ ਦਾ ਕਾਰਨ ਖਰਾਬ ਸਿਹਤ ਦੱਸਿਆ ਹੈ।

Check Also

ਸ਼ੋ੍ਰਮਣੀ ਅਕਾਲੀ ਦਲ ਵੱਲੋਂ ਫਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ

ਹੁਣ ਤੱਕ 76 ਉਮੀਦਵਾਰਾਂ ਦਾ ਹੋ ਚੁੱਕਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ …