8 C
Toronto
Wednesday, October 29, 2025
spot_img
Homeਭਾਰਤਮਹਾਤਮਾ ਗਾਂਧੀ ਨੂੰ 150ਵੇਂ ਜਨਮ ਦਿਨ ਮੌਕੇ ਰਾਸ਼ਟਰ ਵੱਲੋਂ ਸ਼ਰਧਾਂਜਲੀਆਂ

ਮਹਾਤਮਾ ਗਾਂਧੀ ਨੂੰ 150ਵੇਂ ਜਨਮ ਦਿਨ ਮੌਕੇ ਰਾਸ਼ਟਰ ਵੱਲੋਂ ਸ਼ਰਧਾਂਜਲੀਆਂ

ਰਾਸ਼ਟਰਪਤੀ ਭਵਨ ‘ਚ ਕੌਮਾਂਤਰੀ ਸਵੱਛਤਾ ਸੰਮੇਲਨ ਦਾ ਵੀ ਕੀਤਾ ਗਿਆ ਆਯੋਜਨ
ਨਵੀਂ ਦਿੱਲੀ/ਬਿਊਰੋ ਨਿਊਜ਼
ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ ਮੌਕੇ ਉਹਨਾਂ ਨੂੰ ਸਮੁੱਚੇ ਰਾਸ਼ਟਰ ਵਲੋਂ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਦੇਸ਼ ਵਿਚ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਬਾਪੂ ਗਾਂਧੀ ਦੀ ਸਮਾਧੀ ਰਾਜਘਾਟ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਗਈ। ਰਾਸ਼ਟਰਪਤੀ ਭਵਨ ਵਿਚ ਕੌਮਾਂਤਰੀ ਸਵੱਛਤਾ ਸੰਮੇਲਨ ਦਾ ਆਯੋਜਨ ਵੀ ਕੀਤਾ ਗਿਆ। ਇਸ ਦੌਰਾਨ ਕਈ ਦੇਸ਼ਾਂ ਦੇ ਨੁਮਾਇੰਦੇ ਸੰਮੇਲਨ ਵਿਚ ਪਹੁੰਚੇ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਅਸੀਂ ਮਹਾਤਮਾ ਗਾਂਧੀ ਦੇ ਸੁਪਨਿਆਂ ਨੂੰ ਪੂਰਾ ਕਰਨ ਵਿਚ ਲੱਗੇ ਹੋਏ ਹਾਂ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਇਲਾਵਾ ਅੱਜ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦਾ ਵੀ ਜਨਮ ਦਿਨ ਹੈ। ਇਸ ਮੌਕੇ ਉਹਨਾਂ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਗਈ।
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪਾਰਟੀ ਦੇ ਕਈ ਸੀਨੀਅਰ ਆਗੂ ਅੱਜ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਮਹਾਰਾਸ਼ਟਰ ਦੇ ਸੇਵਾ ਗਰਾਮ ਆਸ਼ਰਮ ਦੀ ਪ੍ਰਾਰਥਨਾ ਸਭਾ ਵਿਚ ਸ਼ਾਮਲ ਹੋਏ। ਇਸ ਸਮਾਗਮ ਵਿਚ ਦੁਪਹਿਰ ਦੇ ਖਾਣੇ ਤੋਂ ਬਾਅਦ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਆਪਣੀਆਂ ਪਲੇਟਾਂ ਆਪ ਸਾਫ ਕਰਦੇ ਦੇਖਿਆ ਗਿਆ।

RELATED ARTICLES
POPULAR POSTS