Breaking News
Home / ਭਾਰਤ / ਦਿੱਲੀ ਬਾਰਡਰ ਉਤੇ ਕਿਸਾਨਾਂ ‘ਤੇ ਲਾਠੀਚਾਰਜ

ਦਿੱਲੀ ਬਾਰਡਰ ਉਤੇ ਕਿਸਾਨਾਂ ‘ਤੇ ਲਾਠੀਚਾਰਜ

ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
ਨਵੀਂ ਦਿੱਲੀ/ਬਿਊਰੋ ਨਿਊਜ਼
ਉੱਤਰ ਪ੍ਰਦੇਸ਼-ਦਿੱਲੀ ਬਾਰਡਰ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਕਿਸਾਨਾਂ ‘ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਕੀਤਾ। ਕਿਸਾਨ ਦਿੱਲੀ ਵਿਚ ਦਖਲ ਹੋਣ ਲਈ ਆਪਣੇ ਟਰੈਕਰਾਂ ਨੂੰ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡਾਂ ‘ਤੇ ਚੜ੍ਹਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਸਨ। ਜਿਸ ਲਈ ਪੁਲਿਸ ਨੇ ਕਿਸਾਨਾਂ ਨੂੰ ਖਦੇੜਨ ਲਈ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾੜਾਂ ਦੀ ਮਦਦ ਲਈ। ਪੁਲਿਸ ਕਾਰਵਾਈ ਦੋਰਾਨ ਤਕਰੀਬਨ 30 ਕਿਸਾਨਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ‘ਕਿਸਾਨ ਕ੍ਰਾਂਤੀ ਯਾਤਰਾ’ ਦੇ ਬੈਨਰ ਹੇਠ ਹਰਿਦੁਆਰ ਤੋਂ ਦਿੱਲੀ ਜਾ ਰਹੇ ਕਿਸਾਨ ਪੂਰਾ ਕਰਜ਼ਾ ਮੁਆਫ ਕਰਨ ਅਤੇ ਬਿਜਲੀ ਦੇ ਬਿੱਲਾਂ ਵਿਚ ਕਟੌਤੀ ਦੀ ਮੰਗ ਕਰ ਰਹੇ ਹਨ। ਰੋਸ ਪ੍ਰਦਰਸ਼ਨ ਦੇ ਮੱਦੇਨਜ਼ਰ ਸਰਹੱਦੀ ਖੇਤਰ ਵਿਚ ਭਾਰੀ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਅਤੇ ਦਿੱਲੀ ਦੇ ਕਈ ਖੇਤਰਾਂ ਵਿਚ ਧਾਰਾ 144 ਵੀ ਲਗਾਈ ਗਈ ਸੀ।

Check Also

‘ਇੰਡੀਆ’ ਗੱਠਜੋੜ ਵੱਲੋਂ ਦਿੱਲੀ ਵਿੱਚ ਮਹਾ ਰੈਲੀ 31 ਨੂੰ

ਕੇਜਰੀਵਾਲ ਦੀ ਗ੍ਰਿਫਤਾਰੀ ਮਗਰੋਂ ਇਕਜੁੱਟ ਹੋਈ ਵਿਰੋਧੀ ਧਿਰ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀ ਧਿਰ ‘ਇੰਡੀਆ’ …