-3.5 C
Toronto
Monday, January 12, 2026
spot_img
Homeਪੰਜਾਬਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਦਾ ਅਹਿਮ ਫੈਸਲਾ

ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਦਾ ਅਹਿਮ ਫੈਸਲਾ

amritsar-november-amritsar-november-hindustan-gathering-massive_257b0572-87b0-11e5-a7f1-e2f2603d1a70ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਨੇੜੇ ਕਰਨਗੇ ਨਵਾਂ ਸਕੱਤਰੇਤ ਸਥਾਪਿਤ
ਅੰਮ੍ਰਿਤਸਰ/ਬਿਊਰੋ ਨਿਊਜ਼
ਪਿਛਲੇ ਸਾਲ ਅੰਮ੍ਰਿਤਸਰ ਵਿਖੇ ਸੱਦੇ ਗਏ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਪੰਜਾਂ ਤਖਤਾਂ ਦੇ ਜਥੇਦਾਰ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਨਵਾਂ ਸਕੱਤਰੇਤ ਸਥਾਪਤ ਕਰਨਗੇ। ਇਸ ਦੇ ਨਾਲ ਹੀ ਉਹ ਪੰਥ ਨਾਲ ਸਬੰਧਤ ਫੈਸਲਿਆਂ ਨੂੰ ਵਿਚਾਰ ਕੇ ਉਨ੍ਹਾਂ ਬਾਰੇ ਆਪਣੇ ਹੁਕਮਨਾਮੇ ਜਾਰੀ ਕਰਨਗੇ। ਇਹ ਖੁਲਾਸਾ ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕੀਤਾ ਹੈ।
ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਨੇੜੇ ਬਣਾਇਆ ਜਾਣ ਵਾਲਾ ਸਕੱਤਰੇਤ 15 ਮਈ ਤੋਂ ਬਾਅਦ ਹੋਂਦ ਵਿੱਚ ਆਵੇਗਾ। ਸਰਬੱਤ ਖਾਲਸਾ ਵੱਲੋਂ ਥਾਪੇ ਪੰਜਾਂ ਤਖਤਾਂ ਦੇ ਜਥੇਦਾਰ ਅਗਲੇ ਮਹੀਨੇ ਤੋਂ ਇੱਥੋਂ ਕੌਮ ਦੇ ਨਾਮ ਸੰਦੇਸ਼, ਆਦੇਸ਼ ਤੇ ਹੁਕਮਨਾਮੇ ਜਾਰੀ ਕਰਨਗੇ। ਉਨ੍ਹਾਂ 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਬੁਲਾਏ ਗਏ ਸਰਬੱਤ ਖਾਲਸਾ ਲਈ ਸਮੁਚੀਆਂ ਸਿੱਖ ਜਥਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿੱਚ ਸ਼ਾਮਲ ਹੋ ਕਿ ਇਸ ਨੂੰ ਕਾਮਯਾਬ ਬਣਾਉਣ।
ਜਾਣਕਾਰੀ ਮੁਤਾਬਕ 4 ਮਈ ਨੂੰ ਤਖ਼ਤ ਸ੍ਰੀ ਹਜੂਰ ਸਾਹਿਬ, 6 ਮਈ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ, 10 ਮਈ  ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, 13 ਮਈ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ 15 ਮਈ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਾਜ਼ਰੀ ਲਵਾਉਣ ਤੋਂ ਬਾਅਦ ਸਾਰੇ ਤਖਤਾਂ ਦੇ ਜਥੇਦਾਰ ਅੰਮ੍ਰਿਤਸਰ ਵਿਖੇ ਬਣਾਏ ਜਾਣ ਵਾਲੇ ਸਕੱਤਰੇਤ ਵਿੱਚ ਬੈਠਣਗੇ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਆਪਣਾ ਆਪਣਾ ਕੰਮ ਕਾਜ ਸ਼ੁਰੂ ਕਰ ਦਿੱਤਾ ਜਾਵੇਗਾ।

RELATED ARTICLES
POPULAR POSTS