ਕਿਹਾ, ਲੋਕਾਂ ਦੇ ਹਿੱਤਾਂ ਲਈ ਡਟ ਕੇ ਪਹਿਰਾ ਦਿਆਂਗੇ
ਪਟਿਆਲਾ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦਿਨੋ ਦਿਨ ਮੁਸ਼ਕਲਾਂ ਵਿਚ ਘਿਰਦਾ ਜਾ ਰਿਹਾ ਹੈ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫੇ ਤੋਂ ਬਾਅਦ ਪਾਰਟੀ ਦਾ ਸੰਕਟ ਹੋਰ ਡੂੰਘਾ ਹੋ ਗਿਆ ਹੈ। ਅਜਿਹੀ ਸਥਿਤੀ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਾਰਟੀ ਦੇ ਸਮਾਗਮਾਂ ਦੀ ਆਪ ਅਗਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਉੱਤੇ ਮੁਗਲਾਂ ਤੇ ਅੰਗਰੇਜ਼ਾਂ ਨਾਲੋਂ ਵੀ ਵੱਧ ਜ਼ੁਲਮ ਕਰ ਰਹੀ ਹੈ। ਬਾਦਲ ਅੱਜ ਪਟਿਆਲਾ ਦੇ ਮਹਿਮਦਪੁਰ ਵਿਖੇ 7 ਅਕਤੂਬਰ ਨੂੰ ਹੋ ਰਹੀ ਕਾਂਗਰਸ ਦੇ ਜਬਰ ਤੇ ਜ਼ੁਲਮ ਵਿਰੋਧੀ ਰੈਲੀ ਸਬੰਧੀ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ઠਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਦੇ ਹਿਤਾਂ ਲਈ ਡਟ ਕੇ ਪਹਿਰਾ ਦੇਵੇਗਾ ਅਤੇ ਸਰਕਾਰ ਕੋਲੋਂ ਵਾਅਦੇ ਪੂਰੇ ਕਰਵਾਉਣ ਲਈ ਡਟ ਕੇ ਲੜਾਈ ਲੜੇਗਾ।ઠ
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …