Breaking News
Home / ਪੰਜਾਬ / ‘ਆਪ’ ਵਿਧਾਇਕਾਂ ਨੇ ਕੇਜਰੀਵਾਲ ਨਾਲ ਕੀਤੀ ਮੀਟਿੰਗ

‘ਆਪ’ ਵਿਧਾਇਕਾਂ ਨੇ ਕੇਜਰੀਵਾਲ ਨਾਲ ਕੀਤੀ ਮੀਟਿੰਗ

ਪਾਰਟੀ ਦੀ ਅੰਦਰੂਨੀ ਧੜੇਬੰਦੀ ਨੂੰ ਲੈ ਕੇ ਹੋਈ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨਾਲ ਦਿੱਲੀ ਵਿਚ ਮੀਟਿੰਗ ਕੀਤੀ ਹੈ। ਮੀਟਿੰਗ ਦੌਰਾਨ ਉਨ੍ਹਾਂ ਪਾਰਟੀ ਦੀ ਪੰਜਾਬ ਇਕਾਈ ਦੇ ਮੌਜੂਦਾ ਹਾਲਾਤ ਤੇ ਅੰਦਰੂਨੀ ਧੜੇਬੰਦੀ ‘ਤੇ ਚਰਚਾ ਕੀਤੀ। ਇਸ ਮੌਕੇ ਇਹ ਵੀ ਚਰਚਾ ਦਾ ਵਿਸ਼ਾ ਰਿਹਾ ਕਿ ਚੋਣਾਂ ਵਿਚ ਹੋਈ ਹਾਰ ਤੋਂ ਬਾਅਦ ਅੱਗੇ ਕਿਵੇਂ ਵਧਿਆ ਜਾਵੇ। ਮੀਟਿੰਗ ਵਿਚ ਭਗਵੰਤ ਮਾਨ, ਹਰਪਾਲ ਚੀਮਾ, ਬਲਜਿੰਦਰ ਕੌਰ ਰੂਬੀ, ਸਰਬਜੀਤ ਮਾਣੂਕੇ, ਮੀਤ ਹੇਅਰ, ਕੁਲਵੰਤ ਪੰਡੋਰੀ ਅਤੇ ਅਮਨ ਅਰੋੜਾ ਮੌਜੂਦ ਸਨ। ਮੀਟਿੰਗ ਤੋਂ ਬਾਅਦ ਵਿਧਾਇਕਾਂ ਨੇ ਦੱਸਿਆ ਕਿ ਕਈ ਜ਼ਰੂਰੀ ਮੁੱਦਿਆਂ ‘ਤੇ ਚਰਚਾ ਕੀਤੀ ਗਈ ਹੈ। ਜਦੋਂ ਪੱਤਰਕਾਰਾਂ ਵਲੋਂ ਪੁੱਛਿਆ ਗਿਆ ਕਿ ਕੀ ਸੁੱਚਾ ਸਿੰਘ ਛੋਟੇਪੁਰ ਤੇ ਸੁਖਪਾਲ ਖਹਿਰਾ ਨਾਲ ਮੁੜ ਗੱਲਬਾਤ ਕੀਤੀ ਜਾਵੇਗੀ ਤਾਂ ਵਿਧਾਇਕਾਂ ਨੇ ਕਿਹਾ ਕਿ ਉਹ ਮੁੜ ਗੱਲਬਾਤ ਕਰਨ ਲਈ ਤਿਆਰ ਹਨ। ਇਹ ਵੀ ਕਿਹਾ ਗਿਆ ਕਿ ਹੁਣ ਹਰ ਮਹੀਨੇ ਪਾਰਟੀ ਦੀ ਪੰਜਾਬ ਇਕਾਈ ਦੀ ਇਕ ਬੈਠਕ ਅਰਵਿੰਦ ਕੇਜਰੀਵਾਲ ਨਾਲ ਕੀਤੀ ਜਾਵੇਗੀ।

Check Also

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …