ਕਿਹਾ – ਅਮਨ ਕਾਨੂੰਨ ਦੇ ਮਾਹੌਲ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ
ਮੋਹਾਲੀ/ਬਿਊਰੋ ਨਿਊਜ਼
ਅੱਜ ਮੁਹਾਲੀ ਦੇ ਕਿਸਾਨ ਵਿਕਾਸ ਚੈਂਬਰ ਵਿਚ ਕਰਵਾਏ ਗਏ ਇਕ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਿਰੱਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ‘ਮਹਾਤਮਾ ਗਾਂਧੀ ਸਰਬੱਤ ਯੋਜਨਾ’ ਦੀ ਸ਼ੁਰੂਆਤ ਕੀਤੀ ਅਤੇ ‘ਘਰ-ਘਰ ਰੋਜ਼ਗਾਰ’ ਤਹਿਤ ਨਿਯੁਕਤੀ ਪੱਤਰ ਵੀ ਵੰਡੇ। ઠਇਸ ਮੌਕੇ ਕੈਪਟਨ ਨੇ ਕਿਹਾ ਕਿ ਸਾਨੂੰ ਅਜੇ ਸੱਤਾ ਵਿਚ ਆਇਆਂ ਨੂੰ 18 ਮਹੀਨੇ ਹੀ ਹੋਏ ਹਨ ਅਤੇ ਅਜੇ ਸਾਢੇ 3 ਸਾਲ ਪਏ ਹੋਏ ਹਨ। ਇਸ ਲਈ ਜੋ ਵੀ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਹਨ, ਉਨ੍ਹਾਂ ਨੂੰ 5 ਸਾਲਾਂ ਵਿਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਕਰਜ਼ਾ ਮੁਆਫੀ ਦੌਰਾਨ 3 ਲੱਖ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਹੈ ਅਤੇ 50 ਹਜ਼ਾਰ ਕਿਸਾਨਾਂ ਦਾ ਕਰਜ਼ਾ ਇਸ ਮਹੀਨੇ ਮਾਫ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 600 ਤੋਂ ਜ਼ਿਆਦਾ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਮਾਰਟਫੋਨ ਦਾ ਵਾਅਦਾ ਵੀ ਇਸੇ ਸਾਲ ਪੂਰਾ ਕੀਤਾ ਜਾਵੇਗਾ। ਕੈਪਟਨ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਗਤੀਵਿਧੀਆਂ ਹੋਣ, ਪਰ ਪੰਜਾਬ ਵਿਚ ਅਮਨ-ਕਾਨੂੰਨ ਦੇ ਮਾਹੌਲ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …