ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਥਾਨਕ ਸਰਕਾਰਾਂ, ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹਾਲ ਹੀ ਵਿਚ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਪੱਕਾ ਯੂਟੀ ਬਣਾਉਣ ਬਾਬਤ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਵਿਰੋਧ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ ਵਿੱਚ ਸਿੱਧੂ ਨੇ ਕੇਂਦਰ ਦੇ ਨੋਟੀਫਿਕੇਸ਼ਨ ਨੂੰ ਪੰਜਾਬ ਪੁਨਰਗਠਨ ਐਕਟ ਅਤੇ ਰਾਜੀਵ ਲੋਂਗੋਵਾਲ ਸਮਝੌਤੇ ਦੇ ਉਲਟ ਦੱਸਿਆ। ਪੰਜਾਬ ਦੇ ਸਿਆਸਤਦਾਨਾਂ ਨੂੰ ਲੱਗ ਰਿਹਾ ਹੈ ਕਿ ਚੰਡੀਗੜ੍ਹ ਪੁਲਿਸ ਦੇ ਗਜ਼ਟਿਡ ਅਫ਼ਸਰਾਂ ਨੂੰ ਦਿੱਲੀ ਪੁਲਿਸ ਹੇਠ ਲਿਆ ਕੇ ਕੇਂਦਰ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ਨੂੰ ਸੰਨ੍ਹ ਲਾ ਰਿਹਾ ਹੈ। ਇਸੇ ਤਰ੍ਹਾਂ, ਨੋਟੀਫਿਕੇਸ਼ਨ ਵਿਚ ਦੱਸੇ ਗਏ ਸਾਰੇ ਅਹੁਦਿਆਂ ਨੂੰ ਪੰਜਾਬ ਅਤੇ ਹਰਿਆਣਾ ਦੇ ਰਾਜਾਂ ਤੋਂ ਬਾਹਰ ਰੱਖਿਆ ਜਾਵੇਗਾ ਅਤੇ ਭਾਰਤ ਸਰਕਾਰ ਦੁਆਰਾ ਉਸ ਨੋਟੀਫਿਕੇਸ਼ਨ ਦੇ ਤਹਿਤ ਤਜਵੀਜ਼ ਕੀਤੀਆਂ ਪ੍ਰਕਿਰਿਆਵਾਂ ਰਾਹੀਂ ਭਰਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਵੀ ਪ੍ਰਧਾਨ ਮੰਤਰੀ ਨੂੰ ਇਸ ਨੋਟੀਫਿਕੇਸ਼ਨ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …