ਯੂਐਨਓ ਵਲੋਂ ਵਾਤਾਵਰਣ ਸਨਮਾਨ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਕੀਤਾ ਸਨਮਾਨਿਤ
ਪ੍ਰਧਾਨ ਮੰਤਰੀ ਨੇ ਕਿਹਾ – ਇਹ ਦੇਸ਼ ਦੇ ਸਾਰੇ ਕਿਸਾਨਾਂ ਦਾ ਸਨਮਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਸੰਯੁਕਤ ਰਾਸ਼ਟਰ ਸਰਬਉੱਚ ਵਾਤਾਵਰਣ ਸਨਮਾਨ ‘ਚੈਂਪੀਅਨਸ ਆਫ਼ ਦ ਅਰਥ’ ਨਾਲ ਨਿਵਾਜਿਆ ਗਿਆ। ਪ੍ਰਧਾਨ ਮੰਤਰੀ ਨੂੰ ਇਹ ਸਨਮਾਨ ਯੂ. ਐੱਨ. ਦੇ ਸਕੱਤਰ ਜਨਰਲ ਐਂਟੋਨਿਓ ਗੁਟਾਰੇਸ ਨੇ ਦਿੱਲੀ ਵਿਖੇ ਸਮਾਰੋਹ ਦੌਰਾਨ ਦਿੱਤਾ। ਜ਼ਿਕਰਯੋਗ ਹੈ ਕਿ ਮੋਦੀ ਭਾਰਤ ਦੇ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਨੂੰ ਵਾਤਾਵਰਣ ਸੰਭਾਲ ਅਤੇ ਜਲਵਾਯੂ ਤਬਦੀਲੀ ਦੇ ਮਾੜੇ ਪ੍ਰਭਾਵਾਂ ਨੂੰ ਰੋਕਣ ਦੇ ਯਤਨਾਂ ਵਿਚ ਉਨ੍ਹਾਂ ਦੀ ਸਲਾਹੁਣਯੋਗ ਅਗਵਾਈ ਪ੍ਰਦਾਨ ਕਰਨ ਲਈ ਇਹ ਪੁਰਸਕਾਰ ਮਿਲਿਆ ਹੈ। ਇਸ ਤੋਂ ਪਹਿਲਾਂ ਇਹ ਸਨਮਾਨ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਂਕਰੋ ਨੂੰ ਵੀ ਦਿੱਤਾ ਗਿਆ ਸੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਹਮੇਸ਼ਾ ਕੁਦਰਤ ਨੂੰ ਮਾਂ ਦੇ ਰੂਪ ਵਿਚ ਦੇਖਦਾ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਦੇ ਆਦਿ ਵਾਸੀ, ਕਿਸਾਨਾਂ ਅਤੇ ਮਛੇਰਿਆਂ ਦਾ ਸਨਮਾਨ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਭਾਰਤ ਦੀ ਨਾਰੀ ਦਾ ਵੀ ਸਨਮਾਨ ਹੈ।
Check Also
1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ
ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …