-9.2 C
Toronto
Monday, January 5, 2026
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ 'ਚ ਰੁੱਸੇ ਆਗੂਆਂ ਨੂੰ ਮਨਾਉਣ ਦੀ ਕਵਾਇਦ ਸ਼ੁਰੂ

ਸ਼੍ਰੋਮਣੀ ਅਕਾਲੀ ਦਲ ‘ਚ ਰੁੱਸੇ ਆਗੂਆਂ ਨੂੰ ਮਨਾਉਣ ਦੀ ਕਵਾਇਦ ਸ਼ੁਰੂ

ਨਰਾਜ਼ ਹੋਏ ਅਵਤਾਰ ਸਿੰਘ ਮੱਕੜ ਦੇ ਘਰ ਪਹੁੰਚੇ ਸੁਖਬੀਰ ਬਾਦਲ
ਲੁਧਿਆਣਾ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵਿਚ ਪਿਛਲੇ ਸਮੇਂ ਤੋਂ ਰੁੱਸ ਰਹੇ ਆਗੂਆਂ ਦੀ ਗਿਣਤੀ ਲਗਾਤਾਰ ਵਧੀ ਹੈ। ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਦਾ ਗਰਾਫ ਦਿਨੋਂ ਦਿਨ ਹੇਠਾਂ ਨੂੰ ਜਾਣ ਲੱਗ ਪਿਆ। ਹੁਣ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਘਰ ਪਹੁੰਚੇ। ਮੱਕੜ ਪਿਛਲੇ ਕੁਝ ਸਮੇਂ ਤੋਂ ਪਾਰਟੀ ਹਾਈਕਮਾਨ ਨਾਲ ਨਾਰਾਜ਼ ਚੱਲੇ ਆ ਰਹੇ ਹਨ। ਇਸ ਸਬੰਧੀ ਸੁਖਬੀਰ ਬਾਦਲ ਵਲੋਂ ਉਨ੍ਹਾਂ ਨਾਲ ਮੁਲਾਕਾਤ ਕਰਕੇ ਨਾਰਾਜ਼ਗੀ ਦੂਰ ਕਰਨ ਦਾ ਯਤਨ ਕੀਤਾ ਗਿਆ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਨਸ਼ਿਆਂ ਨੂੰ ਰੋਕਣ ਲਈ ਪੁਲਿਸ ਨੂੰ ਹੁਕਮ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਅਫ਼ੀਮ ਦੀ ਖੇਤੀ ਨੂੰ ਮਨਜ਼ੂਰੀ ਦੇਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਚਰਨਜੀਤ ਸਿੰਘ ਅਟਵਾਲ ਵੀ ਹਾਜ਼ਰ ਸਨ।

RELATED ARTICLES
POPULAR POSTS