ਟਿਕਟਾਂ ਦੀ ਵੰਡ ਦਿੱਲੀ ਤੋਂ ਹੀ ਹੋਵੇਗੀ ਫਾਈਨਲ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਫੈਸਲੇ ਲੈਣ ਲਈ ਕੋਰ ਕਮੇਟੀ ਦਾ ਗਠਨ ਕੀਤਾ ਹੈ, ਇਹ ਕੋਰ ਕਮੇਟੀ ਹੀ ਪੰਜਾਬ ਦੇ ਸਾਰੇ ਮਾਮਲਿਆਂ ‘ਤੇ ਫੈਸਲੇ ਲਿਆ ਕਰੇਗੀ। ਇਸ ਕਮੇਟੀ ਦੇ ਪ੍ਰਧਾਨ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਬਣਾਇਆ ਗਿਆ। ਇਸ ਸਬੰਧੀ ਜਾਣਕਾਰੀ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਭਗਵੰਤ ਮਾਨ ਨੇ ਇਹ ਵੀ ਸਪੱਸ਼ਟ ਕੀਤਾ ਕਿ 22 ਮੈਂਬਰੀ ਕੋਰ ਕਮੇਟੀ ਕੋਲ ਫੈਸਲੇ ਲੈਣ ਦਾ ਅਧਿਕਾਰ ਜ਼ਰੂਰ ਹੋਵੇਗਾ ਪਰ ਟਿਕਟਾਂ ਦਿੱਲੀ ਤੋਂ ਹੀ ਫਾਈਨਲ ਹੋਣਗੀਆਂ।ઠਮਾਨ ਨੇ ਕਿਹਾ ਕਿ 7 ਅਕਤੂਬਰ ਨੂੰ ‘ਆਪ’ ਦੇ ਸੰਸਦ ਮੈਂਬਰ ਤੇ ਵਿਧਾਇਕ ਗੁਰਦੁਆਰਾ ਨਾਢਾ ਸਾਹਿਬ ਵਿਚ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਇਕ ਦਿਨ ਦੀ ਭੁੱਖ ਹੜਤਾਲ ‘ਤੇ ਬੈਠਣਗੇ। ਅਕਾਲੀਆਂ ਤੇ ਕਾਂਗਰਸ ਵਲੋਂ 7 ਅਕਤੂਬਰ ਨੂੰ ਪਟਿਆਲਾ ਅਤੇ ਲੰਬੀ ਵਿਚ ਕੀਤੀਆਂ ਜਾਣ ਵਾਲੀਆਂ ਰੈਲੀਆਂ ਨੂੰ ਭਗਵੰਤ ਮਾਨ ਨੇ ਦੋਵਾਂ ਪਾਰਟੀਆਂ ਦਾ ਜੁਮਲਾ ਦੱਸਿਆ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …