ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਚੁਕਾਈ ਅਹੁਦੇ ਦੀ ਸਹੁੰ
ਨਵੀਂ ਦਿੱਲੀ/ਬਿਊਰੋ ਨਿਊਜ਼
ਜਸਟਿਸ ਰੰਜਨ ਗੋਗੋਈ ਨੇ ਅੱਜ ਦੇਸ਼ ਦੇ 46ਵੇਂ ਮੁੱਖ ਜੱਜ ਵਜੋਂ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਭਾਰਤ ਦੇ ਮੁੱਖ ਜੱਜ ਵਜੋਂ ਗੋਗੋਈ ਦਾ ਕਾਰਜਕਾਲ 13 ਮਹੀਨਿਆਂ ਦਾ ਹੋਵੇਗਾ, ਜਿਹੜਾ ਕਿ ਨਵੰਬਰ 2019 ਵਿਚ ਖ਼ਤਮ ਹੋਵੇਗਾ। ਜਸਟਿਸ ਗੋਗੋਈ ਨੇ ਸਾਬਕਾ ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਥਾਂ ਲਈ ਹੈ। ਗੋਗੋਈ ਉੱਤਰ-ਪੂਰਬੀ ਭਾਰਤ ਨਾਲ ਸਬੰਧ ਰੱਖਣ ਵਾਲੇ ਉਹ ਪਹਿਲੇ ਵਿਅਕਤੀ ਹਨ ਜੋ ਇਸ ਅਹੁਦੇ ਤਕ ਪਹੁੰਚੇ ਹਨ। ਜਸਟਿਸ ਗੋਗੋਈ ਲੰਘੇ ਜਨਵਰੀ ਮਹੀਨੇ ਦੌਰਾਨ ਆਪਣੇ ਤਿੰਨ ਹੋਰ ਸਾਥੀਆਂ ਸਮੇਤ ਸੁਪਰੀਮ ਕੋਰਟ ਵਿੱਚ ਜਾਰੀ ਕਥਿਤ ਬੇਨਿਯਮੀਆਂ ਬਾਰੇ ਪ੍ਰੈਸ ਕਾਨਫ਼ਰੰਸ ਕਰਨ ਕਾਰਨ ਵੀ ਸੁਰਖੀਆਂ ਵਿੱਚ ਰਹੇ ਸਨ।
Check Also
ਭਾਰਤੀ ਜਲ ਸੈਨਾ ਨੂੰ ਮਿਲਣਗੇ 26 ਮਰੀਨ ਰਾਫੇਲ ਲੜਾਕੂ ਜਹਾਜ਼
ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : …