-1.8 C
Toronto
Sunday, December 28, 2025
spot_img
Homeਪੰਜਾਬਪੰਜਾਬ ਕੈਬਨਿਟ ਵਲੋਂ ਨਵੀਂ ਕਾਲੋਨੀ ਨੀਤੀ ਤੇ ਖੇਡ ਨੀਤੀ ਨੂੰ ਪ੍ਰਵਾਨਗੀ

ਪੰਜਾਬ ਕੈਬਨਿਟ ਵਲੋਂ ਨਵੀਂ ਕਾਲੋਨੀ ਨੀਤੀ ਤੇ ਖੇਡ ਨੀਤੀ ਨੂੰ ਪ੍ਰਵਾਨਗੀ

8 ਹਜ਼ਾਰ ਤੋਂ ਵੱਧ ਅਧਿਆਪਕਾਂ ਨੂੰ ਪੱਕੇ ਕਰਨ ‘ਤੇ ਵੀ ਕੈਬਨਿਟ ਹੋਈ ਸਹਿਮਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਗੈਰ-ਯੋਜਨਾਬੱਧ ਢੰਗ ਨਾਲ ਹੁੰਦੇ ਨਿਰਮਾਣ ਨੂੰ ਠੱਲ ਪਾਉਣ ਲਈ ਮੰਤਰੀ ਮੰਡਲ ਨੇ 19 ਮਾਰਚ, 2018 ਤੋਂ ਪਹਿਲਾਂ ਵਿਕਸਤ ਹੋਈਆਂ ਗੈਰ ਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਨਵੀਂ ਨੀਤੀ ਅਨੁਸਾਰ ਇਨ੍ਹਾਂ ਕਲੋਨੀਆਂ ਵਿੱਚ ਰਹਿੰਦੇ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਪਾਣੀ ਦੀ ਸਪਲਾਈ, ਸੀਵਰੇਜ, ਬਿਜਲੀ ਅਤੇ ਲੋੜੀਂਦੀਆਂ ਸੜਕਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮੰਤਰੀ ਮੰਡਲ ਵਲੋਂ ਕੇਂਦਰੀ ਸਿੱਖਿਆ ਪ੍ਰੋਗਰਾਮ ਤਹਿਤ ਭਰਤੀ 8886 ਅਧਿਆਪਕਾਂ ਨੂੰ ਪੱਕੇ ਕਰਨ ਦੀ ਸਹਿਮਤੀ ਦੇ ਦਿੱਤੀ ਗਈ। ਮੰਤਰੀ ਮੰਡਲ ਨੇ ‘ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ’ ਨੂੰ ਲਾਗੂ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਨੌਜਵਾਨਾਂ ਨੂੰ ਖੇਡਾਂ ਵਿੱਚ ਹੁਲਾਰਾ ਦੇਣ ਵਾਸਤੇ ਮੰਤਰੀ ਮੰਡਲ ਨੇ ਨਵੀਂ ਖੇਡ ਨੀਤੀ-2018 ਨੂੰ ਸਿਧਾਂਤਕ ਪ੍ਰਵਾਨਗੀ ਦੇਣ ਦੀ ਵੀ ਪਹਿਲ ਕੀਤੀ ਹੈ।

RELATED ARTICLES
POPULAR POSTS